ਨਹਾਉਣ ਸਮੇਂ ਪਾਣੀ ’ਚ ਮਿਲਾਓ ਲੂਣ, ਦੂਰ ਹੋਣਗੀਆਂ ਕਈ ਬਿਮਾਰੀਆਂ

ਕਈ ਵਾਰ ਲੋਕ ਕੰਮ ਕਰਨ ਤੋਂ ਬਾਅਦ ਥੱਕ ਜਾਂਦੇ ਹਨ। ਥਕਾਵਟ ਦੂਰ ਕਰਨ ਲਈ ਵੀ ਲੋਕ ਜ਼ਰੂਰ ਨਹਾਉਂਦੇ ਹਾਂ। ਜੇ ਲੂਣ ਵਾਲੇ ਪਾਣੀ ਨਾਲ ਨਹਾਇਆ ਜਾਵੇ ਤਾਂ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ। ਇਸ ਪਾਣੀ ਨਾਲ ਨਹਾਉਣ ਨਾਲ ਕਈ ਰੋਗ ਦੂਰ ਹੋ ਜਾਂਦੇ ਹਨ।

ਇਨਫੈਕਸ਼ਨ
ਜੇ ਸਰੀਰ ਤੇ ਕਿਸੇ ਤਰ੍ਹਾਂ ਦੀ ਇਨਫੈਕਸ਼ਨ ਹੋ ਗਈ ਹੈ ਤਾਂ ਰੋਜ਼ਾਨਾ ਲੂਣ ਵਾਲੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਇਸ ਨਾਲ ਇਨਫੈਕਸ਼ਨ ਦਾ ਖਤਰਾ ਘੱਟ ਜਾਂਦਾ ਹੈ।
ਕੈਲਸ਼ੀਅਮ ਦੀ ਘਾਟ
ਜੇ ਤੁਹਾਨੂੰ ਕੈਲਸ਼ੀਅਮ ਦੀ ਘਾਟ ਹੈ ਤਾਂ ਤੁਸੀਂ ਰੋਜ਼ਾਨਾ ਲੂਣ ਵਾਲੇ ਪਾਣੀ ਨਾਲ ਨਹਾਓ। ਇਸ ਨਾਲ ਪਾਣੀ ਨਾਲ ਨਹਾਉਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਕੈਲਸ਼ੀਅਮ ਦੀ ਘਾਟ ਦੂਰ ਹੁੰਦੀ ਹੈ।

ਖਾਰਸ਼
ਕਈ ਲੋਕਾਂ ਨੂੰ ਸਰਦੀ ਵਿੱਚ ਖੁਜਲੀ ਦੀ ਸਮੱਸਿਆ ਹੋ ਜਾਂਦੀ ਹੈ ਅਤੇ ਸਰੀਰ ਤੇ ਲਾਲ ਨਿਸ਼ਾਨ ਪੈ ਜਾਂਦੇ ਹਨ। ਉਹਨਾਂ ਨੂੰ ਗਰਮ ਪਾਣੀ ਵਿੱਚ ਲੂਣ ਮਿਲਾ ਕੇ ਨਹਾਉਣਾ ਚਾਹੀਦਾ ਹੈ। ਇਸ ਨਾਲ ਇਹ ਸਮੱਸਿਆ ਦੂਰ ਹੋ ਜਾਵੇਗੀ।
ਰੋਗ ਪ੍ਰਤੀਰੋਧਕ ਸ਼ਮਤਾ
ਲੂਣ ਵਾਲੇ ਪਾਣੀ ਨਾਲ ਨਹਾਉਣ ਨਾਲ ਰੋਗ ਪ੍ਰਤੀਰੋਧਕ ਸ਼ਮਤਾ ਵਧਦੀ ਹੈ। ਇਸ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।
ਜੋੜਾਂ ਦਾ ਦਰਦ
ਲੂਣ ਵਾਲੇ ਪਾਣੀ ਨਾਲ ਨਹਾਉਣ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਸਰੀਰ ਦੀਆਂ ਮਾਸਪੇਸ਼ੀਆਂ ਵਿੱਚ ਖਿਚਾਅ ਅਤੇ ਦਰਦ ਦੂਰ ਕਰਨ ਲਈ ਲੂਣ ਵਾਲੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ।
ਥਕਾਵਟ
ਜਦੋਂ ਸਰੀਰ ਨੂੰ ਜ਼ਿਆਦਾ ਥਕਾਵਟ ਹੋਵੇ ਤਾਂ ਉਸ ਸਮੇਂ ਤੁਸੀਂ ਲੂਣ ਵਾਲੇ ਪਾਣੀ ਨਾਲ ਜ਼ਰੂਰ ਨਹਾਓ। ਅਜਿਹਾ ਕਰਨ ਨਾਲ ਥਕਾਵਟ ਦੂਰ ਹੋ ਜਾਂਦੀ ਹੈ।
