ਨਹੀਂ ਰਹੇ ਅਦਾਕਾਰ ਅਰੁਣ ਬਾਲੀ, ਹਸਪਤਾਲ ਵਿੱਚ ਲਏ ਆਖਰੀ ਸਾਹ

 ਨਹੀਂ ਰਹੇ ਅਦਾਕਾਰ ਅਰੁਣ ਬਾਲੀ, ਹਸਪਤਾਲ ਵਿੱਚ ਲਏ ਆਖਰੀ ਸਾਹ

ਕਈ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦੀ ਮੌਤ ਹੋ ਗਈ ਹੈ। ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਖ਼ਬਰਾਂ ਮੁਤਾਬਕ ਅਰੁਣ ਬਾਲੀ ਨੇ ਸਵੇਰੇ 4.30 ਵਜੇ ਆਖਰੀ ਸਾਹ ਲਿਆ। ਉਹਨਾਂ ਨੇ ਕਈ ਵੱਡੇ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ।

Kedarnath' fame Arun Bali taken to hospital after being diagnosed with rare neuromuscular disease: Reports | PINKVILLA

ਜਾਣਕਾਰੀ ਮਿਲੀ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹਨਾਂ ਨੂੰ ਕੁਝ ਮਹੀਨੇ ਪਹਿਲਾਂ ਵੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅਰੁਣ ਬਾਲੀ ਮਾਈਸਥੇਨੀਆ ਗ੍ਰੇਵਿਸ ਨਾਂ ਦੀ ਦੁਰਲੱਭ ਬਿਮਾਰੀ ਨਾਲ ਜੂਝ ਰਹੇ ਸਨ। ਇਹ ਇੱਕ ਆਟੋਇਮਿਊਨ ਰੋਗ ਹੈ ਜੋ ਕਿ ਨਸਾਂ ਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫ਼ਲਤਾ ਦੇ ਕਾਰਨ ਹੁੰਦਾ ਹੈ। ਸੋਸ਼ਲ ਮੀਡੀਆ ‘ਤੇ ਕਈ ਸੈਲੇਬਸ ਤੇ ਪ੍ਰਸ਼ੰਸਕ ਸੋਗ ਮਨਾ ਰਹੇ ਹਨ।

Leave a Reply

Your email address will not be published.