ਨਾਕੇ ’ਤੇ ਕਾਰ ਚਾਲਕ ASI ਨੂੰ ਟੱਕਰ ਮਾਰ ਹੋਇਆ ਫਰਾਰ, ਪੁਲਿਸ ਨੇ ਕੀਤਾ ਮਾਮਲਾ ਦਰਜ
By
Posted on

ਸੁਤੰਤਰਤਾ ਦਿਹਾੜੇ ਸਬੰਧੀ ਪੁਲਿਸ ਦੀਆਂ ਵੀ ਥਾਂ-ਥਾਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਇਸ ਦੇ ਚਲਦੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅੱਜ ਪਟਿਆਲਾ ਦੇ ਲੀਲਾ ਭਵਨ ਚੌਂਕ ਪੁਲਿਸ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੰਜਾਬ ਪੁਲਿਸ ਦੇ ASI ਸੂਬਾ ਸਿੰਘ ਨੇ ਹਰਿਆਣਾ ਨੰਬਰ ਦੀ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਗੱਡੀ ਰੋਕਣ ਦੀ ਬਜਾਏ ASI ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ।

ਇਹ ਗੱਡੀ ਹਰਿਆਣਾ ਨੰਬਰ ਦੀ ਹੈ। ਉੱਧਰ ਪੁਲਿਸ ਨੇ ਕਾਰ ਚਾਲਕ ਵਿਰੁਧ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ASI ਸੂਬਾ ਸਿੰਘ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
