Punjab

ਨਾਭਾ ’ਚ ਰੇਲਵੇ ਟਰੈਕ ’ਤੇ ਕਿਸਾਨਾਂ ਨੇ ਲਾਏ ਡੇਰੇ

ਲੋਕ ਸਭਾ ਵਿੱਚ ਪਾਸ ਹੋਏ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਦੀਆਂ ਸਾਰੀਆਂ ਰੇਲਾਂ ਨੂੰ ਰੋਕਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਨਾਭਾ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਗਿਆ ਅਤੇ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨਾਂ ਨੇ ਪਹੁੰਚ ਕੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੇ ਨਾਲ ਸਮਰਥਨ ਲਈ ਵਕੀਲ ਭਾਈਚਾਰਾ ਵੀ ਨਾਲ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਜੋ ਕਾਲਾ ਕਾਨੂੰਨ ਕਿਸਾਨਾਂ ‘ਤੇ ਮੜਿਆ ਜਾ ਰਿਹਾ ਹੈ, ਇਹ ਕਿਸੇ ਵੀ ਕੀਮਤ ‘ਤੇ ਪੰਜਾਬ ‘ਚ ਲਾਗੂ ਨਹੀਂ ਹੋਣ ਦੇਵਾਂਗੇ।

ਇਹ ਵੀ ਪੜ੍ਹੋ: ‘ਮਨਪ੍ਰੀਤ ਬਾਦਲ’ ਨੇ ਪੰਜਾਬ ਵੱਲੋਂ ‘ਖੇਤੀ ਬਿੱਲਾਂ’ ਦੀ ਹਮਾਇਤ ਕਰਨ ਦਾ ਦੱਸਿਆ ਸੱਚ

ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਇਹ ਧਰਨਾ ਤਿੰਨ ਦਿਨ ਲਗਾਤਾਰ ਜਾਰੀ ਰਹੇਗਾ ਅਤੇ ਅਸੀਂ ਇਸ ਬਿੱਲ ਨੂੰ ਵਾਪਸ ਕਰਵਾ ਕੇ ਹੀ ਸਾਹ ਲਵਾਂਗੇ। ਕਿਸਾਨਾਂ ਨੇ ਕਿਹਾ ਕਿ ਉਹ ਇਹ ਧਰਨੇ ਦਿਨ-ਰਾਤ ਜਾਰੀ ਰੱਖਣਗੇ। ਲਾਅ ਐਂਡ ਆਰਡਰ ਨੂੰ ਦੇਖਦੇ ਹੋਏ ਡੀ.ਐਸ.ਪੀ. ਨਾਭਾ ਰਜੇਸ਼ ਛੱਬਰ ਨੇ ਕਿਹਾ ਕਿ ਪੁਲਿਸ ਦੀਆਂ ਕਈ ਪਾਰਟੀਆਂ ਬਣਾਈਆਂ ਗਈਆਂ ਹਨ ਤਾਂ ਨਿਯਮਾਂ ਦੀ ਉਲੰਘਣਾ ਨਾ ਹੋ ਸਕੇ।

ਇਹ ਵੀ ਪੜ੍ਹੋ: ਹਰੀਆਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਆਇਆ ਉਛਾਲ, ਟਮਾਟਰ 100 ਤੋਂ ਪਾਰ

ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਸਾਰੇ ਪੰਜਾਬ ਦਾ ਵਕੀਲ ਭਾਈਚਾਰਾ ਮੋਦੀ ਸਰਕਾਰ ਦੇ ਇਸ ਕਾਲੇ ਕਾਨੂੰਨ ਦਾ ਵਿਰੋਧ ਕਰਦਾ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਦਿੱਲੀ ਜਾ ਕੇ ਰੋਡ ਜਾਮ ਕੀਤੇ ਜਾਣਗੇ ਅਤੇ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾਇਆ ਜਾਵੇਗਾ।

Click to comment

Leave a Reply

Your email address will not be published.

Most Popular

To Top