News

ਨਾੜ ਦੀ ਅੱਗ ’ਚ ਜਿਊਂਦੀ ਸੜਨ ਵਾਲੀ ਬੱਚੀ ਦੇ ਮਾਮਲੇ ’ਚ ਕਿਸਾਨ ਖ਼ਿਲਾਫ਼ ਦਰਜ ਹੋਇਆ ਮਾਮਲਾ

ਡੇਰਾਬੱਸੀ ਦੇ ਨੇੜੇ ਪਿੰਡ ਸੁੰਡਰਾਂ ਵਿਖੇ ਬੀਤੇ ਦਿਨ ਝੁੱਗੀਆਂ ਵਿੱਚ ਲੱਗੀ ਅੱਗ ਕਾਰਨ ਡੇਢ ਸਾਲ ਬੱਚੀ ਦੀ ਮੌਤ ਹੋ ਗਈ। ਝੁੱਗੀਆਂ ਦੇ ਨਾਲ ਲਗਦੇ ਖੇਤ ਦੇ ਕਿਸਾਨ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਘਟਨਾ ਦੌਰਾਨ 40-45 ਝੁੱਗੀਆਂ ਸੜ ਗਈਆਂ ਸਨ।

Image

ਪੁਲਿਸ ਨੇ ਕਿਸਾਨ ਅਜੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਦਫਰਪੁਰ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੇਰਾਬੱਸੀ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਖੇਤ ਵਿੱਚ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨ ਖਿਲਾਫ਼ ਪੁਲਿਸ ਨੇ ਧਾਰਾ-304ਏ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫਰਾਰ ਹੈ ਤੇ ਮੁਬਾਰਕਪੁਰ ਚੌਂਕੀ ਇੰਚਾਰਜ ਸਬ-ਇੰਸਪੈਕਟਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਟੀਮ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top