ਨਿਊਜ਼ੀਲੈਂਡ ਖਿਲਾਫ ਵਨਡੇ ਮੈਚ ’ਚ ਪੰਜਾਬ ਦੇ ਪੁੱਤ ਸ਼ੁਭਮਨ ਗਿੱਲ ਦਾ ਸ਼ਾਨਦਾਰ ਦੋਹਰਾ ਸੈਂਕੜਾ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਵਨਡੇ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਦੇ ਸ਼ੁਭਮਨ ਗਿੱਲ ਨੇ ਆਪਣੀ ਪਾਰੀ ਦੇ ਦੌਰਾਨ ਦੋਹਰਾ ਸੈਂਕੜਾ ਲਗਾਇਆ ਹੈ।
ਸ਼ੁਭਮਨ ਨੇ ਆਪਣੀ 200 ਦੌੜਾਂ ਦੀ ਪਾਰੀ ਦੇ ਦੌਰਾਨ 19 ਚੌਕੇ 8 ਛੱਕੇ ਲਗਾਏ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ਦੇ ਨੁਕਸਾਨ ’ਤੇ 345 ਦੌੜਾਂ ਬਣਾ ਲਈਆਂ ਹਨ।