News

ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਚਲ ਰਿਹਾ ਕੰਮ: ਇਲੈਕਸ਼ਨ ਕਮਿਸ਼ਨ

ਪੰਜਾਬ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ।

Hurry! Today the last day of enrolment in voters list | Kerala News |  Manorama English

ਉਹਨਾਂ ਦੱਸਿਆ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ ਜਿਹਨਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ।

ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ: ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ।

ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕੇ- 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ।

ਡਾ. ਰਾਜੂ ਨੇ ਦੱਸਿਆ ਕਿ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖਰਚਾ ਅਬਜ਼ਰਵਰ ਅਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ, ਜੋ ਤਿੱਖੀ ਨਜ਼ਰ ਰੱਖ ਰਹੇ ਹਨ। ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਉਹਨਾਂ ਕਿਹਾ ਕਿ 117 ਡਿਸਪੈਟ ਸੈਂਟਰ ਅਤੇ 117 ਕੁਲੈਕਸ਼ਨ ਸੈਂਟਰ ਹਨ, ਜਦਕਿ ਰਾਜ ਵਿੱਚ 67 ਥਾਵਾਂ ਤੇ 117 ਈਵੀਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 444721 ਵਿਅਕਤੀ, 138116 ਦਿਵਿਆਂਗ ਵੋਟਰ ਅਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲਟ ਸਹੂਲਤ ਲਈ ਫਾਰਮ 12ਡੀ ਮਹੱਈਆ ਕਰਵਾਏ ਗਏ ਹਨ।  

Click to comment

Leave a Reply

Your email address will not be published.

Most Popular

To Top