ਨੋਟਾਂ ‘ਤੇ ਫੋਟੋਆਂ ਲਾਉਣ ਨੂੰ ਲੈ ਕੇ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਹਾ ‘ਤੁਰੰਤ ਲੱਗੇ ਤਸਵੀਰ’

 ਨੋਟਾਂ ‘ਤੇ ਫੋਟੋਆਂ ਲਾਉਣ ਨੂੰ ਲੈ ਕੇ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਹਾ ‘ਤੁਰੰਤ ਲੱਗੇ ਤਸਵੀਰ’

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਤੇ ਲਕਸ਼ਮੀ-ਗਣੇਸ਼ ਦੀ ਫੋਟੋ ਨੂੰ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਚਿੱਠੀ ਵਿੱਚ ਉਹਨਾਂ ਲਿਖਿਆ ਕਿ ਦੇਸ਼ ਦੇ 130 ਕਰੋੜ ਲੋਕਾਂ ਦੀ ਇੱਛਾ ਹੈ ਕਿ ਭਾਰਤੀ ਕਰੰਸੀ ਤੇ ਇੱਕ ਪਾਸੇ ਗਾਂਧੀ ਜੀ ਤੇ ਦੂਜੇ ਪਾਸੇ ਸ੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਤਸਵੀਰ ਹੋਵੇ।

Image

ਵੀਰਵਾਰ ਨੂੰ ਲਿਖੇ ਇਸ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਕਿ, ਅੱਜ ਦੇਸ਼ ਦੀ ਅਰਥਵਿਵਸਥਾ ਬਹੁਤ ਖ਼ਰਾਬ ਦੌਰ ਵਿੱਚੋਂ ਗੁਜ਼ਰ ਰਹੀ ਹੈ। ਆਜ਼ਾਦੀ ਦੇ 75 ਸਾਲ ਬਾਅਦ ਵੀ ਭਾਰਤ ਨੂੰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਨੇ ਪੁੱਛਿਆ ਹੈ ਕਿ ਸਾਡੇ ਦੇਸ਼ ਵਿੱਚ ਅਜੇ ਵੀ ਇੰਨੇ ਲੋਕ ਗਰੀਬ ਕਿਉਂ ਹਨ?

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਲਿਖਿਆ ਹੈ, “ਇੱਕ ਪਾਸੇ ਸਾਨੂੰ ਸਾਰੇ ਦੇਸ਼ ਵਾਸੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਅਤੇ ਦੂਜੇ ਪਾਸੇ ਸਾਨੂੰ ਪ੍ਰਮਾਤਮਾ ਦੇ ਆਸ਼ੀਰਵਾਦ ਦੀ ਵੀ ਲੋੜ ਹੈ ਤਾਂ ਜੋ ਸਾਡੀਆਂ ਕੋਸ਼ਿਸ਼ਾਂ ਸਫ਼ਲ ਹੋਣ।”ਸਹੀ ਨੀਤ, ਮਿਹਨਤ ਅਤੇ ਰੱਬ ਦਾ ਆਸ਼ੀਰਵਾਦ-ਇਹਨਾਂ ਦੇ ਸੰਗਮ ਨਾਲ ਹੀ ਦੇਸ਼ ਤਰੱਕੀ ਕਰੇਗਾ।

ਉਦੋਂ ਤੋਂ ਹੀ ਇਸ ਮੁੱਦੇ ਤੇ ਆਮ ਲੋਕਾਂ ਦਾ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ (ਨੋਟ) ਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ-ਨਾਲ ਸ੍ਰੀ ਲਕਸ਼ਮੀ ਅਤੇ ਸ੍ਰੀ ਗਣੇਸ਼ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਨੋਟ ਤੇ ਗਾਂਧੀ ਦੀ ਤਸਵੀਰ ਤਾਂ ਰੱਖੀ ਜਾਵੇ ਪਰ ਇੱਕ ਪਾਸੇ ਦੇਵੀ-ਦੇਵਤਿਆਂ ਦੀ ਤਸਵੀਰ ਲਗਾਈ ਜਾਵੇ।

Leave a Reply

Your email address will not be published.