ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ: ਡੀਜੀਪੀ

 ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ: ਡੀਜੀਪੀ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀਆਂ ਕੀਤੀਆਂ ਹਨ ਕਿ ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਜਾ ਰਹੇ ਭਾਸ਼ਣਾਂ ਸਬੰਧੀ ਪੁੱਛੇ ਗਏ ਸਵਾਲਾ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਪੰਜਾਬ ਦੇ ਹਾਲਾਤ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੱਜ ਪੂਰੇ ਸੂਬੇ ਵਿੱਚ ਵੱਡਾ ਐਕਸ਼ਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਛਾਪੇਮਾਰੀ ਕੀਤੀ ਗਈ ਤੇ ਵੱਡੀ ਸੰਖਿਆ ‘ਚ ਪੁਲਿਸ ਫੋਰਸ ਨੇ ਘਰੋ ਘਰੀ ਜਾ ਕੇ ਸਰਚ ਕੀਤੀ।

Leave a Reply

Your email address will not be published.