ਨੰਬਰਦਾਰਾਂ ਦੀ ਸਰਕਾਰ ਨੂੰ ਚੇਤਾਵਨੀ! ਪਰਚੇ ਰੱਦ ਨਾ ਹੋਏ ਤਾਂ ਸੜਕਾਂ ‘ਤੇ ਉੱਤਰਣਗੇ 35 ਹਜ਼ਾਰ ਨੰਬਰਦਾਰ

 ਨੰਬਰਦਾਰਾਂ ਦੀ ਸਰਕਾਰ ਨੂੰ ਚੇਤਾਵਨੀ! ਪਰਚੇ ਰੱਦ ਨਾ ਹੋਏ ਤਾਂ ਸੜਕਾਂ ‘ਤੇ ਉੱਤਰਣਗੇ 35 ਹਜ਼ਾਰ ਨੰਬਰਦਾਰ

ਨੰਬਰਦਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ ਦਿੱਤਾ ਹੈ। ਰੋਸ ਪ੍ਰਦਰਸ਼ਨ ਕਰਨ ਵਾਲੇ ਨੰਬਰਦਾਰਾਂ ਖਿਲਾਫ਼ ਪਰਚੇ ਦਰਜ ਹੋਣ ਮਗਰੋਂ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ ਗਾਲਿਬ ਨੇ ਵੱਡਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਤੇ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਨੇ ਕਿਹਾ ਹੈ ਕਿ ਜੇ ਇਹ ਪਰਚੇ ਰੱਦ ਨਾ ਹੋਏ ਤਾਂ ਸੂਬੇ ਦੇ 35 ਹਜ਼ਾਰ ਨੰਬਰਦਾਰ ਸੜਕਾਂ ਤੇ ਉੱਤਰ ਕੇ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।

Punjab CM Bhagwant Mann admitted to hospital in Delhi

ਉਹਨਾਂ ਦੱਸਿਆ ਕਿ ਮੰਗਾਂ ਮਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲੇ ਨੰਬਰਦਾਰਾਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹਨਾਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੀ ਜਾਇਜ਼ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਸੂਬਾ ਸਰਕਾਰ ਨੰਬਰਦਾਰਾਂ ਦੇ ਸੰਘਰਸ਼ ਨੂੰ ਜ਼ਬਰੀ ਦਬਾਉਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇ ਸਰਕਾਰ ਨੇ ਨੰਬਰਦਾਰਾਂ ਖਿਲਾਫ਼ ਸੰਗਰੂਰ ਵਿੱਚ ਪੁਲਿਸ ਵੱਲੋਂ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਨੰਬਰਦਾਰਾਂ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।

Leave a Reply

Your email address will not be published.