News

ਨੱਡਾ ਦੇ ਘਰ ਭਾਜਪਾ ਕੋਰ ਗਰੁੱਪ ਦੀ ਬੈਠਕ, ਉਮੀਦਵਾਰਾਂ ਦੇ ਨਾਮਾਂ ’ਤੇ ਚਰਚਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੀ ਚੋਣ ਕਮੇਟੀ ਦੀ ਦਿੱਲੀ ਵਿੱਚ ਅੱਜ ਬੈਠਕ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਭਾਜਪਾ ਕੋਰ ਗਰੁੱਪ ਦੀ ਇਕ ਬੈਠਕ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੇ ਆਵਾਸ ’ਤੇ ਹੋ ਰਹੀ ਹੈ। ਭਾਜਪਾ ਕੋਰ ਗਰੁੱਪ ਦੀ ਬੈਠਕ ਵਿੱਚ ਗ੍ਰਹਿ ਮੰਤਰੀ  ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਜਤਿੰਦਰ ਸਿੰਘ, ਅਸਮ ਦੇ ਸੀਐਮ ਸਬਰਾਨੰਦ ਸੋਨੋਵਾਲ, ਉਹਨਾਂ ਦੇ ਮੰਤਰੀ ਮੰਡਲ ਦੇ ਸਹਿਯੋਗੀ ਹਿਮੰਤ ਬਿਸਵਾ ਸਰਮਾ, ਮੁਕੁਲ ਰਾਇ ਵੀ ਪਹੁੰਚ ਰਹੇ ਹਨ।

ਕੋਰ ਗਰੁੱਪ ਦੀ ਬੈਠਕ ਵਿੱਚ ਉਮੀਦਵਾਰਾਂ ਦੇ ਨਾਮਾਂ ਦੀ ਚਰਚਾ ਹੋਵੇਗੀ। ਪੱਛਮੀ ਬੰਗਾਲ, ਅਸਮ, ਕੇਰਲ, ਤਮਿਲਨਾਡੂ ਅਤੇ ਪੁਡੁਚੇਰੀ ਵਿੱਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤੇ ਚਰਚਾ ਕੀਤੀ ਜਾਣੀ ਹੈ। ਚਾਰ ਰਾਜਾਂ ਕੇਰਲ, ਤਮਿਲਨਾਡੂ, ਪੱਛਮੀ ਬੰਗਾਲ, ਅਸਮ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਪੁਡੁਚੇਰੀ ਵਿੱਚ ਕੁੱਲ 824 ਵਿਧਾਨ ਸਭਾ ਖੇਤਰ ਲਈ ਚੁਣੇ ਹੋਣਗੇ ਜਿਹਨਾਂ ਲਈ ਉਮੀਦਵਾਰਾਂ ਦਾ ਨਾਮ ਤੈਅ ਕੀਤਾ ਜਾਣਾ ਹੈ।

ਇਸ ਤੋਂ ਇਲਾਵਾ ਕੇਂਦਰੀ ਚੋਣ ਕਮੇਟੀ ਦੀ ਦਿੱਲੀ ਵਿੱਚ ਪਾਰਟੀ ਦਫ਼ਤਰ ਵਿੱਚ ਬੈਠਕ ਹੋਵੇਗੀ। ਕਮੇਟੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਸ਼ਾਮਲ ਹਨ।

Click to comment

Leave a Reply

Your email address will not be published. Required fields are marked *

Most Popular

To Top