ਪਟਿਆਲਾ ‘ਚ ਲੱਗੀ ਭਿਆਨਕ ਅੱ’ਗ, ਲੱਖਾਂ ਦਾ ਸਾਮਾਨ ਸੜਿਆ

 ਪਟਿਆਲਾ ‘ਚ ਲੱਗੀ ਭਿਆਨਕ ਅੱ’ਗ, ਲੱਖਾਂ ਦਾ ਸਾਮਾਨ ਸੜਿਆ

ਪਟਿਆਲਾ ਸ਼ਹਿਰ ਦੇ ਸਰਹਿੰਦ ਰੋਡ ਉਪਰ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

PunjabKesari

ਅੱਗ ਲੱਘਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਬੜੀ ਜੱਦੋ-ਜਹਿਦ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਨੇੜੇ ਦੀਆਂ ਤਿੰਨ ਦੁਕਾਨਾਂ ਵੀ ਪ੍ਰਭਾਵਿਤ ਹੋਈਆਂ ਹਨ।

PunjabKesari

ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਫੀ ਫੈਲ ਚੁੱਕੀ ਸੀ। ਉਹਨਾਂ ਇਹ ਵੀ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਵੱਡਾ ਨੁਕਸਾਨ ਵੀ ਹੋ ਸਕਦਾ ਸੀ ਪਰ ਸਮੇਂ ਨਾਲ ਹੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਘਟਨਾ ਸਥਾਨ ਤੇ ਪਹੁੰਚ ਗਏ, ਜਿੱਥੇ ਅੱਗ ਨੂੰ ਬੁਝਾਉਣ ਦੇ ਯਤਨ ਸ਼ੁਰੂ ਕੀਤੇ ਗਏ ਅਤੇ ਅੱਗ ਤੇ ਕਾਬੂ ਪਾ ਲਿਆ ਗਿਆ।

Leave a Reply

Your email address will not be published.