News

ਪਟਿਆਲਾ ਜੇਲ੍ਹ ਪਹੁੰਚੇ ਨਵੇਂ ਮੰਤਰੀ ਹਰਜੋਤ ਬੈਂਸ, ਕਿਹਾ, ਹੁਣ ਜੇਲ੍ਹਾਂ ’ਚ ਨਹੀਂ ਹੋਵੇਗੀ ਨਸ਼ਾ ਤਸਕਰੀ

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਦੀ ਜੇਲ੍ਹ ਵਿੱਚ ਅਚਨਚੇਤ ਪਹੁੰਚੇ। ਇੱਥੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਿਹਾ ਗੈਂਗਵਾਰ ਖ਼ਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਸ. ਬੈਂਸ ਨੇ ਕਿਹਾ ਕਿ ਆਉਂਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਦੀਆਂ ਜੇਲਾਂ ਵਿੱਚ ਆਧੁਨਿਕ ਤੇ ਬਿਹਤਰ ਤਕਨੀਕਾਂ ਵਰਤਕੇ ਫੋਨ ਕਲਚਰ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੰਦਿਆਂ ਜੇਲ੍ਹ ਦੀ ਸੁਰੱਖਿਆ ਨੂੰ ਹਰ ਪੱਖੋਂ ਹੋਰ ਕਰੜੀ ਕਰਨ ਸਮੇਤ ਜੇਲ ‘ਚ ਬੰਦ ਹਰੇਕ ਬੰਦੀ ਨਾਲ ਕਾਨੂੰਨ ਮੁਤਾਬਕ ਇੱਕੋ ਜਿਹੇ ਵਰਤਾਓ ਕਰਨ ਦੀ ਸਖ਼ਤ ਹਦਾਇਤ ਵੀ ਕੀਤੀ। ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਦੀਆਂ ਜੇਲਾਂ ਨੂੰ ਹਰ ਪੱਖੋਂ ਸੁਰੱਖਿਅਤ ਕੀਤਾ ਜਾਵੇਗਾ ਅਤੇ ਹੁਣ ਜੇਲ੍ਹਾਂ ਵਿੱਚੋਂ ਫੋਨ ਨਹੀਂ ਬਲਕਿ ਸਕੂਨ ਹੀ ਆਵੇਗਾ।

ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾ ਰਿਹਾ। ਮੈਂ ਸਾਫ ਕਹਿ ਦਿੱਤਾ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ। ਸ. ਬੈਂਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਬੰਦੀ ਨੂੰ ਵੀ.ਆਈ.ਪੀ. ਟਰੀਟਮੈਂਟ ਨਹੀਂ ਦਿੱਤਾ ਜਾਵੇਗਾ ਅਤੇ ਹਰ ਇਕ ਬੰਦੀ ਨਾਲ ਜੇਲ੍ਹ ਮੈਨੁਅਲ ਮੁਤਾਬਕ ਇੱਕੋ-ਜਿਹਾ ਵਰਤਾਓ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇ ਕੋਈ ਵੀ ਜੇਲ੍ਹ ਅਧਿਕਾਰੀ ਅਜਿਹੇ ਜਾਂ ਕਿਸੇ ਵੀ ਹੋਰ ਮਾਮਲੇ ਸਮੇਤ ਜੇਲ੍ਹਾਂ ‘ਚ ਨਸ਼ਿਆਂ ਦੀ ਤਸਕਰੀ ਆਦਿ ‘ਚ ਦੋਸ਼ੀ ਪਾਇਆ ਗਿਆ ਤਾਂ ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਜੇਲਾਂ ‘ਚ ਸੁਧਾਰਾਂ ਨੂੰ ਤਰਜੀਹ ਦਿੰਦਿਆਂ ਪੰਜਾਬ ‘ਚ ਨਵੀਆਂ ਜੇਲਾਂ ਵੀ ਉਸਾਰੀਆਂ ਜਾਣਗੀਆਂ।

Click to comment

Leave a Reply

Your email address will not be published.

Most Popular

To Top