ਪਟਿਆਲਾ ਡਿਵੈੱਲਪਮੈਂਟ ਅਥਾਰਟੀ ਵੱਲੋਂ ਰਿਹਾਇਸ਼ੀ ਤੇ ਕਮਰਸ਼ੀਅਲ ਜਾਇਦਾਦਾਂ ਦੀ ਕੀਤੀ ਜਾ ਰਹੀ ਹੈ ਈ-ਨਿਲਾਮੀ

 ਪਟਿਆਲਾ ਡਿਵੈੱਲਪਮੈਂਟ ਅਥਾਰਟੀ ਵੱਲੋਂ ਰਿਹਾਇਸ਼ੀ ਤੇ ਕਮਰਸ਼ੀਅਲ ਜਾਇਦਾਦਾਂ ਦੀ ਕੀਤੀ ਜਾ ਰਹੀ ਹੈ ਈ-ਨਿਲਾਮੀ

ਪਟਿਆਲਾ ਡਿਵੈਲਪਮੈਂਟ ਅਥਾਰਟੀ ਵੱਲੋਂ ਆਪਣੇ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਰਿਹਾਇਸ਼ੀ ਅਤੇ ਕਮਰਸ਼ੀਅਲ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਇਹ ਈ-ਨਿਲਾਮੀ 15 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 25 ਅਗਸਤ 2022 ਨੂੰ ਬਾਅਦ ਦੁਪਹਿਰ 3 ਵਜੇ ਤੱਕ ਚਾਲੂ ਰਹੇਗੀ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਹਿੱਸਾ ਲੈਣ ਦੀ ਪ੍ਰਕਿਰਿਆ ਅਤੇ ਸਬੰਧਤ ਜਾਇਦਾਦਾਂ ਬਾਰੇ ਮੁਕੰਮਲ ਜਾਣਕਾਰੀ ਈ-ਨਿਲਾਮੀ ਪੋਰਟਲ www.puda.e-auctions.in ਉਤੇ ਉਪਲਬਧ ਹੈ।

ਉਨ੍ਹਾਂ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਕੁੱਲ 280 ਜਾਇਦਾਦਾਂ ਉਪਲਬਧ ਹਨ, ਜਿਨ੍ਹਾਂ ਵਿੱਚ ਕਮਰਸ਼ੀਅਲ ਜਾਇਦਾਦਾਂ ਵਿੱਚ 58 ਦੁਕਾਨਾਂ, 55 ਬੂਥ, 33 ਐਸ.ਸੀ.ਓਜ਼., 6 ਇੱਕ ਮੰਜ਼ਲਾ ਦੁਕਾਨਾਂ ਅਤੇ 3 ਦੁਕਾਨ-ਕਮ-ਫਲੈਟ ਤੋਂ ਇਲਾਵਾ 124 ਰਿਹਾਇਸ਼ੀ ਪਲਾਟ ਅਤੇ ਇਕ ਮਕਾਨ ਵੀ ਸ਼ਾਮਲ ਹੈ।

Leave a Reply

Your email address will not be published.