ਪਟਿਆਲਾ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪ੍ਰੋਜੈਕਟ ਨੂੰ ਇੱਕ ਸਾਲ ’ਚ ਮੁਕੰਮਲ ਕਰਨ ਦੇ ਹੁਕਮ

 ਪਟਿਆਲਾ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪ੍ਰੋਜੈਕਟ ਨੂੰ ਇੱਕ ਸਾਲ ’ਚ ਮੁਕੰਮਲ ਕਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਨੇ ਪਟਿਆਲਾ ਸ਼ਹਿਰ ਲਈ 342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਇੱਕ ਸਾਲ ਦੇ ਅੰਦਰ-ਅੰਦਰ ਪੂਰਾ ਕਰਨ ਦੇ ਹੁਕਮ ਦਿੱਤੇ ਹਨ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਹ ਪਾਣੀ ਜ਼ਰੂਰੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ।

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰਓ ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ।

ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰ ਵਿੱਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

Leave a Reply

Your email address will not be published.