ਪਟਿਆਲਾ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ 4 ਮੁਲਜ਼ਮ ਕੀਤੇ ਗ੍ਰਿਫ਼ਤਾਰ, ਕਈ ਹਥਿਆਰ ਵੀ ਕੀਤੇ ਬਰਾਮਦ

 ਪਟਿਆਲਾ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ 4 ਮੁਲਜ਼ਮ ਕੀਤੇ ਗ੍ਰਿਫ਼ਤਾਰ, ਕਈ ਹਥਿਆਰ ਵੀ ਕੀਤੇ ਬਰਾਮਦ

ਪਟਿਆਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਦੋ ਵੱਖ-ਵੱਖ ਕੇਸਾਂ ਵਿੱਚ 6 ਪਿਸਤੌਲ ਸਮੇਤ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਇਹਨਾਂ ਕੋਲੋਂ 4 ਪਿਸਤੌਲ 32 ਬੋਰ, 2 ਪਿਸਤੌਲ 315 ਪਰ ਤੇ ਸਨੇਰਾ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਚਲਾਏ ਗਏ ਸਪੈਸ਼ਲ ਅਪਰੈਸ਼ਨ ਦੌਰਾਨ ਵੱਖ-ਵੱਖ ਕੇਸਾਂ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 6 ਪਿਸਤਲ ਬਰਾਮਦ ਕੀਤੇ ਗਏ ਹਨ।

ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕੋਲੋਂ 4 ਪਿਸਤੌਲ 32 ਬੋਰ ਸਮੇਤ 20 ਰੌਂਦ ਬਰਾਮਦ ਕੀਤੇ ਗਏ ਹਨ। ਇੱਕ ਵੱਖਰੇ ਕੇਸ ਵਿੱਚ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕੋਲੋਂ 02 ਪਿਸਤੌਲ 315 ਬੋਰ ਬਰਾਮਦ ਕੀਤੇ ਗਏ।

Image

ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਤੇ 26 ਨਵੰਬਰ ਨੂੰ ਟੀ-ਪੁਆਇੰਟ ਲਚਕਾਣੀ ਬੱਸ ਅੱਡਾ ਭਾਦਸੋਂ ਪਟਿਆਲਾ ਰੋਡ ਤੋਂ ਸਕੋਡਾ ਕਾਰ ਨੰਬਰੀ PBITDA-2722 ਵਿੱਚ ਸਵਾਰ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਚਮਰਾੜ੍ਹ ਥਾਣਾ ਜੁਲਕਾ ਤੇ ਗੁਰਵਿੰਦਰ ਸਿੰਘ ਉਰਫ ਸੁੰਦਰ ਪੁੱਤਰ ਦਰਸਨ ਰਾਮ ਵਾਸੀ ਪਿੰਡ ਪਸਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ 04 ਪਿਸਟਲ 32 ਬੋਰ ਸਮੇਤ 20 ਰੱਦ ਬਾਮਦ ਕੀਤੇ ਗਏ ਜਿਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 26.11.2022 ਅ/ਧ 25 Sub Section (7) & (8) Arms Act 1959 (Amended) by Arms Act 2019 ਥਾਣਾ ਬਖਸ਼ੀਵਾਲਾ ਦਰਜ ਕੀਤਾ ਗਿਆ।

ਪੁਲਿਸ ਨੇ ਇਹਨਾਂ ਦਾ ਪਿਛੋਕੜ ਦੱਸਦਿਆਂ ਕਿਹਾ ਕਿ, ਇਹਨਾਂ ਦੋਵੇਂ ਅਪਰਾਧਿਕ ਗਰੁੱਪਾਂ ਵਿਚਕਾਰ ਕਤਲ, ਇਰਾਦਾ ਕਤਲ ਆਦਿ ਦੇ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਥਾਣਿਆਂ ਵਿੱਚ 9 ਮੁਕੱਦਮੇ ਦਰਜ ਹਨ। ਗੁਰਵਿੰਦਰ ਸਿੰਘ ਗੁੰਦਰ ਥਾਣਾ ਅਰਬਨ ਅਸਟੇਟ ਦੋ ਮੁ ਨੰ:142/2021 ਦੇ ਕਰਾਸ ਮੁਕੱਦਮੇ ਵਿੱਚ ਲੋੜੀਂਦਾ/ਭਗੌੜਾ ਚੱਲਿਆ ਆ ਰਿਹਾ ਸੀ, ਜਿਸ ਵਿੱਚ ਇਹਨਾਂ ਦੋਵਾਂ ਧਿਰਾ ਦੀ ਜੁਲਾਈ-2022 ਵਿੱਚ ਫਾਇਰਿੰਗ ਹੋਈ ਸੀ।

ਪਿਛਲੇ ਕਰੀਬ 4 ਸਾਲਾਂ ਤੋਂ ਆਪਸੀ ਗੈਂਗਵਾਰ ਵਿੱਚ ਕਤਲ, ਇਰਾਦਾ ਕਤਲ ਤੇ ਗੰਭੀਰ ਜ਼ੁਰਮਾਂ ਤਹਿਤ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ, ਜਿਹਨਾਂ ਦੀ ਗੈਂਗਵਾਰ ਦੇ ਚਲਦੇ ਹੀ ਸਾਲ 2020 ਵਿੱਚ ਸ਼ਮਸ਼ੇਰ ਸਿੰਘ ਸ਼ੇਰਾ ਦਾ ਕਤਲ ਤੇ ਸਾਲ 2022 ਵਿੱਚ ਸਰਪੰਚ ਤਾਰਾ ਦੱਤ ਦਾ ਕਤਲ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਇਕ ਹੋਰ ਮੁਕੱਦਮਾ ਨੰਬਰ 107 ਮਿਤੀ 26.11.2022 ਅ/ਧ 25/54/59 ਅਸਲਾ ਐਕਟ ਥਾਣਾ ਸਨੋਰ ਵਿੱਚ ਦੋਸ਼ੀ ਸ਼ਮਸ਼ਾਦ ਅਲੀ ਉਰਫ ਸ਼ਾਦ ਪੁੱਤਰ ਨੂਰ ਮੁਹੰਮਦ ਵਾਸੀ ਪਿੰਡ ਝਿੰਜਰਾ ਥਾਣਾ ਮੂਲੇਪੁਰ ਜਿਲ੍ਹਾ ਫਤਿਹਗੜ ਸਾਹਿਬ ਅਤੇ ਅਰਮਨ ਅਲੀ ਪੁੱਤਰ ਅਸ਼ਰਫ ਅਲੀ ਵਾਸੀ ਗਲੀ ਨੰਬਰ 09 ਆਦਰਸ ਕਲੋਨੀ ਥਾਣਾ ਸਿਵਲ ਲਾਇਨ ਪਟਿਆਲਾ ਨੂੰ ਮਿਤੀ 20.11/2022 ਨੂੰ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜਾ ਵਿਚੋਂ 2 ਪਿਸਟਲ 315 ਬੋਰ ਸਮੇਤ 6 ਰੌਂਦ ਬਰਮਦ ਕੀਤੇ ਗਏ ਹਨ।

Leave a Reply

Your email address will not be published. Required fields are marked *