ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਦਾ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ

ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਦਾ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ
ਅਕਾਲੀ ਦਲ ਅਤੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਚ ਪੱਲਾ ਫੜਨ ਵਾਲੇ ਲੋਕਾਂ ਨੂੰ ਅੱਜ ਸਹਿ ਪ੍ਰਭਾਰੀ ਰਾਘਵ ਚੱਢਾ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਇਸ ਮੌਕੇ ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਜਿਨ੍ਹਾਂ ਦੀ ਕੋਰੋਨਾ ਕਾਲ ਦੌਰਾਨ ਅੰਮ੍ਰਿਤਸਰ ਚ ਪਹਿਲੀ ਮੌਤ ਹੋਈ ਸੀ ਉਨ੍ਹਾਂ ਦਾ ਪਰਿਵਾਰ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਹੈ।

ਰਾਘਵ ਚੱਢਾ ਨੇ ਸਾਰਿਆਂ ਨੂੰ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਿਲਆ ਪਰ ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗੀ।

ਉੱਧਰ ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਲਈ ਅੱਜ ਉਨ੍ਹਾਂ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ ਕਿ ਕਿਸਾਨ ਜਲਦ ਹੀ ਫਤਿਹ ਪ੍ਰਾਪਤ ਕਰਕੇ ਆਪਣੇ ਪੰਜਾਬ ਆਪਣੇ ਘਰਾਂ ਨੂੰ ਵਾਪਸ ਪਰਤਣ।
