News

ਪਨਬੱਸ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਤਿੰਨ ਦਿਨ ਦੀ ਹੜਤਾਲ ਦਾ ਕੀਤਾ ਐਲਾਨ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਵਿਭਾਗ ਅਤੇ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਸਬੰਧੀ ਰੱਖੀ ਹੜਤਾਲ ਤੋਂ ਪਹਿਲਾਂ ਜ਼ੋਨਲ ਪ੍ਰੈੱਸ ਕਾਨਫਰੰਸਾਂ ਕੀਤੀਆਂ ਗਈਆਂ। ਰੂਪਨਗਰ ਵਿਖੇ ਕਾਨਫਰੰਸ ਦੌਰਾਨ ਸੂਬਾ ਕਮੇਟੀ ਮੈਂਬਰ ਸ਼ਿਵ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ।

Disappointed by paltry raise: Captain Amarinder Singh on MSP hike

ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਮੰਤਰੀਆਂ, ਵਿਧਾਇਕਾਂ ਦੇ ਕੁੱਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ। ਪਰ ਸਮੂਹ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ। ਡਿਪੂ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ, ਸਰਕਾਰ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਰੁਕਾਵਟਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ।

ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇ ਮਾਜਰਾ ਨੇ ਦੱਸਿਆ ਕਿ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਰਨ ਵਾਲੀ ਕੈਪਟਨ ਸਰਕਾਰ ਨੇ ਸਮੂਹ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ ’ਤੇ ਇੱਕ ਲੱਖ ਦੇ ਕਰੀਬ ਅਸਾਮੀਆਂ ਦਾ ਖ਼ਾਤਮਾ ਕਰ ਦਿੱਤਾ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ ਤੇ ਕਈ ਤਰ੍ਹਾਂ ਦੇ ਬਹਾਨੇ ਬਣਾ ਕੇ ਆਪਣੇ ਕਾਰਜਕਾਲ ਦਾ ਬਾਕੀ ਰਹਿੰਦਾ ਸਮਾਂ ਲੰਘਾ ਰਹੀ ਹੈ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਉਪਰੰਤ ਦਿੱਤੀਆਂ ਲਿਖਤੀ ਮੀਟਿੰਗਾਂ ਕਰਨ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ ਜਿਸ ਦੇ ਵਿਰੋਧ ਵਜੋਂ ਟਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਵਿੱਚ ਮਿਤੀ 28/29/30 ਜੂਨ ਦੀ ਹੜਤਾਲ ਕਰਕੇ ਪਟਿਆਲਾ ਮੋਤੀ ਮਹਿਲ ਘੇਰਨ ਦੇ ਤਿੱਖੇ ਸੰਘਰਸ਼ ਉਲੀਕੇ ਗਏ ਹਨ।

Man crushed under roadways bus

ਨੰਗਲ ਡਿਪੂ ਤੋਂ ਕੈਸ਼ੀਅਰ ਰਾਮ ਦਿਆਲ ਨੇ ਕਿਹਾ ਕਿ, ਸਰਕਾਰ ਵਲੋਂ ਪਹਿਲਾਂ ਤਾਂ ਸਰਕਾਰੀ ਬੱਸਾ ਘੱਟ ਕੀਤੀਆਂ ਗਈਆਂ ਫੇਰ ਬਜਟ ਬੰਦ ਕੀਤਾ ਗਿਆ ਅਤੇ ਪ੍ਰਾਈਵੇਟ ਬੱਸਾਂ(ਟਰਾਂਸਪੋਰਟ ਮਾਫੀਆ) ਨੂੰ ਸਰਕਾਰੀ ਸਮੇਂ ਵਿੱਚ ਅੰਨ੍ਹੀ ਲੁੱਟ ਕਰਵਾਈ ਗਈ। ਹੁਣ ਲੋਕਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਵਾਲੀ ਰੋਡਵੇਜ਼ ਅਤੇ ਪੀਆਰਟੀਸੀ ਵਿੱਚ ਔਰਤਾਂ ਦਾ ਸਫ਼ਰ ਮੁਫ਼ਤ ਕੀਤਾ ਗਿਆ ਹੈ ਜਿਸ ਦਾ ਸਰਕਾਰੀ ਖਜ਼ਾਨੇ ਵਿੱਚੋਂ ਕੋਈ ਬਜਟ ਬੱਸਾਂ ਪਾਉਣ ਮਹਿਕਮੇ ਨੂੰ ਬਚਾਉਣ ਜਾਂ ਮੁਲਾਜ਼ਮ ਪੱਕੇ ਕਰਨ ਲਈ ਨਹੀਂ ਰੱਖਿਆ।

ਪਰ ਕੋਰੋਨਾ ਪ੍ਰਾਈਵੇਟ ਬੱਸਾਂ ਵਿੱਚ ਨਹੀਂ ਆਉਂਦਾ ਸਰਕਾਰੀ ਬੱਸਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਉਧਰ ਦੂਜੇ ਪਾਸੇ ਸਰਕਾਰੀ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਲੋਕਾਂ ਸੜਕਾਂ ਤੇ ਖੜੇ ਰਹਿ ਜਾਂਦੇ ਹਨ ਅਤੇ ਡਰਾਈਵਰ ਕੰਡਕਟਰ ਨਾਲ ਝਗੜਾ ਕਰਦੇ ਹਨ। ਨਵਾਂ ਸ਼ਹਿਰ ਡਿਪੂ ਤੋਂ ਸੋਹਣ ਲਾਲ ਨੇ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ। ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ ਅਤੇ ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕੀਤੀਆਂ ਜਾਣ।

ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਿਤੀ 19 ਅਤੇ 20 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਪਟਿਆਲਾ ਵਿਖੇ,ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਕਾਦੀਆਂ ਵਿਖੇ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਰਲਕੇ ਪ੍ਰੋਗਰਾਮ ਕੀਤਾ ਜਾਵੇਗਾ ਫੇਰ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਵਲੋਂ ਮਿਤੀ 25 ਜੂਨ ਨੂੰ ਗੇਟ ਰੈਲੀਆਂ ਕਰਕੇ ਮਿਤੀ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਸ਼ਾਹੀ ਸ਼ਹਿਰ ਪਟਿਆਲੇ ਵਿਖੇ ਰੋਸ ਰੈਲੀ ਕਰਕੇ ਮੋਤੀ ਮਹਿਲ ਵੱਲ ਕੂਚ ਕੀਤਾ ਜਾਵੇਗਾ।

ਇਸ ਸਮੇਂ ਕੈਸ਼ੀਅਰ ਬਲਵਿੰਦਰ ਕੁਮਾਰ, ਸਰਬਜੀਤ ਸਿੰਘ, ਜਗਦੀਪ ਸਿੰਘ ਸੋਢੀ, ਗਗਨ ਕੁਮਾਰ, ਬਹਾਦਰ ਸਿੰਘ ਆਦਿ ਆਗੂਆਂ ਨੇ ਸਮੂਹ ਵਿਭਾਗਾਂ ਦੀਆਂ ਜੱਥੇਬੰਦੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਰੱਖੇ ਸੰਘਰਸ਼ਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

Click to comment

Leave a Reply

Your email address will not be published.

Most Popular

To Top