ਪਰਗਟ ਸਿੰਘ ਦਾ ਮੰਤਰੀ ਬੈਂਸ ’ਤੇ ਵਾਰ, ਹਾਈਕੋਰਟ ਨੇ ਮਾਈਨਿੰਗ ਮੰਤਰੀ ਬੈਂਸ ਦੇ ਝੂਠ ਦਾਅਵਿਆਂ ਦਾ ਪਰਦਾਫਾਸ਼ ਕੀਤਾ

 ਪਰਗਟ ਸਿੰਘ ਦਾ ਮੰਤਰੀ ਬੈਂਸ ’ਤੇ ਵਾਰ, ਹਾਈਕੋਰਟ ਨੇ ਮਾਈਨਿੰਗ ਮੰਤਰੀ ਬੈਂਸ ਦੇ ਝੂਠ ਦਾਅਵਿਆਂ ਦਾ ਪਰਦਾਫਾਸ਼ ਕੀਤਾ

ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਮਾਈਨਿੰਗ ਤੇ ਰੋਕ ਲਾਉਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਤੇ ਵਿਧਾਇਕ ਪਰਗਟ ਸਿੰਘ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੇ ਤਿੱਖਾ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਹਾਈਕੋਰਟ ਨੇ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੇ ਸ਼ਬਦੀ ਹਮਲਾ ਕੀਤਾ ਹੈ। ਪਗਰਟ ਸਿੰਘ ਨੇ ਕਿਹਾ ਕਿ ਹਾਈਕੋਰਟ ਨੇ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਖਤਮ ਕਰਨ ਦੇ ਝੂਠ ਦਾਅਵਿਆਂ ਦਾ ਪਰਦਾਫਾਸ਼ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਪਠਾਨਕੋਟ ਪੱਟੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਜਿਸ ਨੂੰ ਅਦਾਲਤ ਨੇ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਤੇ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਪਾਬੰਦੀ ਲਾ ਦਿੱਤੀ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਖ਼ਲ ਕੀਤੇ ਗਏ ਜਵਾਬ ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਨਵੇਂ ਸਿਰਿਓਂ ਪੁਖ਼ਤਾ ਜਵਾਬ ਦਾਖਲ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਪੱਖ ਰੱਖਿਆ ਸੀ ਕਿ ਖਣਨ ਰੋਕਣ ਲਈ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਮੁੱਖ ਸਕੱਤਰ ਵੱਲੋਂ ਸਾਈਟਾਂ ਦਾ ਦੌਰਾ ਵੀ ਕੀਤਾ ਗਿਆ।

ਅਦਲਤ ਨੇ ਕਿਹਾ ਕਿ ਜਵਾਬ ਵਿੱਚ ਕਿਤੇ ਵੀ ਇਹ ਗੱਲ ਨਹੀਂ ਆਖੀ ਗਈ ਕਿ ਖਣਨ ਰੋਕਣ ਲਈ ਕੀ ਕੁਝ ਕੀਤਾ ਗਿਆ ਹੈ। ਮਾਈਨਿੰਗ ਨੂੰ ਲੈ ਕੇ ਬੀਐਸਐਫ ਨੇ ਹਾਈਕੋਰਟ ਵਿੱਚ ਮੁੱਦਾ ਚੁੱਕਿਆ ਸੀ। ਉਹਨਾਂ ਖ਼ਦਸ਼ਾ ਜਤਾਇਆ ਸੀ ਕਿ ਖਣਨ ਕਾਰਨ ਸਰਹੱਦ ਪਾਰੋਂ ਘੁਸਪੈਠ ਹੋ ਸਕਦੀ ਹੈ ਤੇ ਹਥਿਆਰ ਤੇ ਨਸ਼ੇ ਮੁਲਕ ਵਿੱਚ ਪੁਜ ਸਕਦੇ ਹਨ।

Leave a Reply

Your email address will not be published.