News

ਪਰਗਟ ਸਿੰਘ ਦੇ ਘਰ ਦਾਖਲ ਹੋਏ ਬੇਰੁਜ਼ਗਾਰ ਅਧਿਆਪਕ, ਪੀਏ ਮਨਵੀਰ ਨਾਲ ਅਧਿਆਪਕਾਂ ਦੀ ਮੀਟਿੰਗ ਹੋਈ ਸ਼ੁਰੂ

ਅੱਜ ਸਵੇਰੇ ਪਰਗਟ ਸਿੰਘ ਦੇ ਘਰ ਦੇ ਬਾਹਰ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਧੱਕਾ ਮੁੱਕੀ ਹੋਈ ਹੈ। ਪਰਗਟ ਸਿੰਘ ਨੇ ਪੀਏ ਮਨਵੀਰ ਨਾਲ ਇਹਨਾਂ ਅਧਿਆਪਕਾਂ ਦੀ ਮੀਟਿੰਗ ਹੁਣ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

ਇਹ ਸਾਰੇ ਅਧਿਆਪਕ ਬੀਐਡ, ਟੈਟ ਪਾਸ ਹਨ। ਇਸ ਤੋਂ ਪਹਿਲਾਂ ਵੀ ਅਧਿਆਪਕ ਸਿੱਖਿਆ ਮੰਤਰੀ ਦੇ ਘਰ ਦਾਖਲ ਹੋਏ ਸਨ ਜਿਸ ਤੋਂ ਬਾਅਦ ਪਰਗਟ ਸਿੰਘ ਨੇ ਇਤਰਾਜ਼ ਜਤਾਇਆ ਸੀ। ਸਿੱਖਿਆ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਅਧਿਆਪਕਾਂ ਨੂੰ ਸਵਾਲ ਕੀਤੇ ਸਨ ਕਿ ਉਹਨਾਂ ਨੇ ਅਜਿਹਾ ਕਿਉਂ ਕੀਤਾ ਸੀ।

Click to comment

Leave a Reply

Your email address will not be published.

Most Popular

To Top