News

ਪਰਗਟ ਸਿੰਘ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ, ਕੈਪਟਨ ਨਾਲ ਨਹੀਂ ਹੋਈ ਮੁਲਾਕਾਤ

ਸਹੁੰ ਚੁੱਕਣ ਤੋਂ ਬਾਅਦ ਖ਼ਬਰਾਂ ਸੀ ਕਿ ਚੰਨੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪਹੁੰਚਣਗੇ ਪਰ ਅਜਿਹਾ ਨਹੀਂ ਹੋਇਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਮਿਲਣ ਪਹੁੰਚ ਗਏ। ਪਰਗਟ ਸਿੰਘ ਦੇ ਘਰ ਪਹੁੰਚੇ ਚੰਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਪਰਗਟ ਸਿੰਘ ਨੂੰ ਮਿਲਣ ਪਹੁੰਚੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ, ਵੇਖੋ ਤਸਵੀਰਾਂ

ਜਿੱਥੇ ਪਰਗਟ ਸਿੰਘ ਤੇ ਉਹਨਾਂ ਦਾ ਪਰਿਵਾਰ ਨਵੇਂ ਮੁੱਖ ਮੰਤਰੀ ਦਾ ਸਵਾਗਤ ਕਰ ਰਹੇ ਹਨ ਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਚੰਨੀ 2012 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦਲਿਤ ਸਿੱਖ ਭਾਈਚਾਰੇ ਤੋਂ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਵਿੱਚ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਨੌਕਰੀਆਂ ਪੈਦਾ ਕਰਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗਾਂ ਨੂੰ ਸੰਭਾਲ ਰਹੇ ਸਨ। ਚੰਨੀ ਨੇ ਤਿੰਨ ਹੋਰ ਮੰਤਰੀਆਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵਿਰੁਧ ਬਗਾਵਤ ਕਰ ਦਿੱਤੀ ਸੀ ਜੋ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਂਪ ਦੇ ਪੱਖ ਵਿੱਚ ਸੀ।

ਦਿਲਚਸਪ ਗੱਲ ਇਹ ਹੈ ਕਿ 2007 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਸੀਟ ਲਈ ਕਾਂਗਰਸੀ ਉਮੀਦਵਾਰ ਵਿਰੁੱਧ ਬਗਾਵਤ ਕਰਨ ਦੇ ਤਿੰਨ ਸਾਲ ਬਾਅਦ ਦਸੰਬਰ 2010 ਵਿੱਚ ਚੰਨੀ ਨੂੰ ਪਾਰਟੀ ਵਿੱਚ ਵਾਪਸ ਲਿਆਉਣ ਵਾਲੇ ਕੈਪਟਨ ਅਮਰਿੰਦਰ ਹੀ ਸਨ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਮਗਰੋਂ ਕਾਂਗਰਸ ਵਿੱਚ ਨਵਾਂ ਮੁੱਖ ਮੰਤਰੀ ਤੈਅ ਕਰਨ ਲਈ ਕਾਫ਼ੀ ਕਸ਼ਮਕਸ਼ ਚੱਲੀ ਸੀ।

Click to comment

Leave a Reply

Your email address will not be published.

Most Popular

To Top