ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਕਿਸਾਨਾਂ ਦੀ ਬਾਂਹ ਫੜੇ: ਮੰਤਰੀ ਮੀਤ ਹੇਅਰ

 ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਕਿਸਾਨਾਂ ਦੀ ਬਾਂਹ ਫੜੇ: ਮੰਤਰੀ ਮੀਤ ਹੇਅਰ

ਪੰਜਾਬ ਦੇ ਵਾਤਾਵਾਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਕਮ ਦੇਣ ਦੀ ਮੰਗ ਕੀਤੀ ਹੈ। ਵਾਤਾਵਾਰਨ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਾਰਨ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਂਦੇ ਹੋਏ ਮੁਆਵਜ਼ਾ ਰਕਮ ਦਾ ਐਲਾਨ ਕਰੇ।

Crop Burning: Punjab and Haryana's killer fields

ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦਾ ਪ੍ਰਦੂਸ਼ਣ ਇਕੱਲੇ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਸਮੱਸਿਆ ਹੈ। ਲੋੜ ਪੈਣ ਤੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ਭਰਦਿਆਂ ਦੇਸ਼ ਨੂੰ ਅੰਨ ਸੰਕਟ ਵਿੱਚੋਂ ਕੱਢਿਆ ਅਤੇ ਹੁਣ ਕੇਂਦਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਨ ਲਈ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਵਿੱਢ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ।

Image

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ, ਉਹਨਾਂ ਦੀ ਸਰਕਾਰ ਵੱਲੋਂ ਪਰਾਲੀ ਨੂੰ ਧਰਤੀ ਵਿੱਚ ਹੀ ਗਾਲ ਕੇ ਖਪਤ ਲਈ ਇਨ-ਸੀਟੂ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਬਾਲਣ ਵਜੋਂ ਇਸਤੇਮਾਲ ਕਰਨ ਦੇ ਐਕਸ-ਸੀਟੂ ਪ੍ਰਬੰਧਾਂ ਤੇ ਵੀ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਹੁਣ ਤੱਕ 90,422 ਮਸ਼ੀਨਾਂ ਵੱਡੀ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ।

ਸਰਕਾਰ ਵੱਲੋਂ  32,100 ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਹੈ ਜਿਸ ਵਿੱਚੋਂ 21,000 ਮਸ਼ੀਨਾਂ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਕਿਸਾਨ ਨੂੰ ਵਿਅਕਤੀਗਤ ਤੌਰ ਉਤੇ 50 ਫੀਸਦੀ ਸਬਸਿਡੀ ਅਤੇ ਪੰਚਾਇਤਾਂ ਜਾਂ ਸੁਸਾਇਟੀਆਂ ਨੂੰ ਸਾਂਝੀ ਮਸ਼ੀਨ ਲਈ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

Leave a Reply

Your email address will not be published.