ਪਰਾਲੀ ਦੀ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ਖਰੀਦਣ ਦੀ ਮਿਆਦ ਵਿੱਚ ਕੀਤਾ ਵਾਧਾ

 ਪਰਾਲੀ ਦੀ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ਖਰੀਦਣ ਦੀ ਮਿਆਦ ਵਿੱਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਪਰਾਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਨਵਾਂ ਫ਼ੈਸਲਾ ਲਿਆ ਹੈ। ਇਸ ਤਹਿਤ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹਨਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 7 ਨਵੰਬਰ, 2022 ਤੱਕ ਖ਼ਤਮ ਹੋ ਰਹੀ ਹੈ। ਉਹਨਾਂ ਦੀ ਮਿਆਦ ਵਿੱਚ 20 ਨਵੰਬਰ 2022 ਤੱਕ ਦਾ ਵਾਧਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਸਕੀਮਾਂ ਨੂੰ ਅਪਣਾਇਆ ਜਾਵੇ ਅਤੇ ਵਾਤਾਵਾਰਨ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾਵੇ।

Leave a Reply

Your email address will not be published.