ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੰਤਰੀ ਨੇ ਕੀਤਾ ਸਨਮਾਨਿਤ, ਕਿਹਾ, ਪਿੰਡ ਦਾ ਕੀਤਾ ਜਾਵੇਗਾ ਵਿਸ਼ੇਸ਼ ਵਿਕਾਸ

 ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੰਤਰੀ ਨੇ ਕੀਤਾ ਸਨਮਾਨਿਤ, ਕਿਹਾ, ਪਿੰਡ ਦਾ ਕੀਤਾ ਜਾਵੇਗਾ ਵਿਸ਼ੇਸ਼ ਵਿਕਾਸ

ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਵਿਸ਼ੇਸ਼ ਵਿਕਾਸ ਕੀਤਾ ਜਾਵੇਗਾ।

ਪੇਂਡੂ ਵਿਕਾਸ ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਭੇਜ ਕੇ ਕਿਸਾਨਾਂ ਦੀ ਮਦਦ ਨਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕਰਾਂਗੇ। ਮੰਤਰੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ, ਉਹਨਾਂ ਨੂੰ ਜਿਹੜੇ ਵੀ ਸੰਦ ਦੀ ਲੋੜ ਹੋਈ ਉਹ 50 ਪ੍ਰਤੀਸ਼ਤ ਸਬਸਿਡੀ ਤੇ ਸੰਦ ਖਰੀਦ ਕੇ ਦੇਣਗੇ। ਜੇ ਕੋਈ ਅਫ਼ਸਰ ਕਿਸਾਨਾਂ ਨੂੰ ਖੱਜਲ ਖੁਆਰ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ। ਵਾਤਾਵਾਰਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਤੇ ਉਹਨਾਂ ਦੇ ਕੰਮ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।

Leave a Reply

Your email address will not be published.