ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ, ਸਰਕਾਰ ਨੇ ਕਿਸਾਨਾਂ ਨੂੰ ਲਾਇਆ ਜ਼ੁਰਮਾਨਾ!

 ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ, ਸਰਕਾਰ ਨੇ ਕਿਸਾਨਾਂ ਨੂੰ ਲਾਇਆ ਜ਼ੁਰਮਾਨਾ!

ਸਰਕਾਰ ਦੀਆਂ ਅਪੀਲਾਂ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਪੰਜਾਬ ਵਿੱਚ 700 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਅਫ਼ਸਰਾਂ ਵੱਲੋਂ ਕਿਸਾਨਾਂ ਨੂੰ ਜ਼ੁਰਮਾਨਾ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਇਲਜ਼ਾਮ ਲਾਇਆ ਕਿ ਪਿੰਡ ਧੌਲਾ ਦੇ ਕਿਸਾਨ ਲਖਵਿੰਦਰ ਸਿੰਘ ਨੂੰ ਪਰਾਲੀ ਸਾੜਨ ਦੇ ਇਲਜ਼ਾਮ ਵਿੱਚ 2500 ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਗਿਆ ਹੈ, ਜਦਕਿ ਉਸ ਦੇ ਖੇਤ ਵਿੱਚ ਝੋਨੇ ਦੀ ਫ਼ਸਲ ਹਾਲੇ ਵੀ ਖੜ੍ਹੀ ਹੈ।

stubble burning: Stubble burning: Punjab to manufacture Bio-CNG from paddy  straw, Energy News, ET EnergyWorld

ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਕਿਸਾਨ ਪਹਿਲਾਂ ਦੇ ਮੁਕਾਬਲੇ ਘੱਟ ਪਰਾਲੀ ਸਾੜ ਰਹੇ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵਿੱਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਸਿਰਫ਼ 700 ਮਾਮਲੇ ਪਰਾਲੀ ਸਾੜਨ ਦੇ ਆਏ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਮਿਲ ਕੇ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿਣ ਤਾਂ ਕਿ ਵਾਤਾਵਾਰਨ ਦੂਸ਼ਿਤ ਨਾ ਹੋਵੇ।

ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਪਹਿਲਾਂ ਨਾਲੋਂ ਕਿਤੇ ਘੱਟ ਹਨ। ਦੱਸ ਦਈਏ ਕਿ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਮਾਝਾ ਖੇਤਰ ਵਿੱਚ ਦਰਜ ਕੀਤੇ ਗਏ ਹਨ ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ। ਸੂਬਾ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਸ ਵਿਰੁਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਬਾਵਜੂਦ ਸਰਹੱਦੀ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

Leave a Reply

Your email address will not be published.