ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਹੋਈ ਨਰਮ, ਖੇਤੀਬਾੜੀ ਮੰਤਰੀ ਨੇ ਕਿਹਾ, ਨਹੀਂ ਹੋਵੇਗੀ ਕੋਈ ਸਖ਼ਤੀ!

 ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਹੋਈ ਨਰਮ, ਖੇਤੀਬਾੜੀ ਮੰਤਰੀ ਨੇ ਕਿਹਾ, ਨਹੀਂ ਹੋਵੇਗੀ ਕੋਈ ਸਖ਼ਤੀ!

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਸਰਕਾਰ ਨਰਮ ਪੈ ਗਈ ਹੈ। ਸਰਕਾਰ ਨੇ ਪਹਿਲਾਂ ਸਖ਼ਤੀ ਦੇ ਸੰਕੇਤ ਦਿੱਤੇ ਸੀ ਪਰ ਹੁਣ ਕਿਸਾਨਾਂ ਨੇ ਕਿਹਾ ਕਿ ਉਹਨਾਂ ਕੋਲ ਪਰਾਲੀ ਸਾੜਨ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜੇ ਅਫ਼ਸਰਾਂ ਨੇ ਪਰਾਲੀ ਸਾੜਨ ਕਰਕੇ ਉਹਨਾਂ ਖਿਲਾਫ਼ ਕਾਰਵਾਈ ਕੀਤੀ ਤਾਂ ਉਹ ਪੰਜਾਬ ਖਿਲਾਫ਼ ਮੋਰਚਾ ਖੋਲ੍ਹ ਦੇਣਗੇ।

Can't give Rs 100 per quintal incentive to stop stubble burning: EPCA |  Business Standard News

ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ। ਉਹਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਪਰ ਕੋਈ ਸਖ਼ਤੀ ਨਹੀਂ ਵਰਤੀ ਜਾਵੇਗੀ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਿਲਹਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਨਾਂ ਤਾਂ ਕੋਈ ਚਲਾਨ ਕੀਤਾ ਜਾਵੇਗਾ ਤੇ ਨਾ ਹੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾਵੇਗੀ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਕਰਕੇ ਹੀ ਸਮਝਾਇਆ ਜਾਵੇਗਾ, ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਵਾਤਾਵਾਰਨ ਨੂੰ ਬਚਾਉਣਾ ਸਾਰਿਆਂ ਦਾ ਫਰਜ਼ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਸਰਕਾਰ ਨੇ ਰੈੱਡ ਐਂਟਰੀ ਵਾਲੀ ਮੁਹਿੰਮ ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਪਰਾਲੀ ਪ੍ਰਬੰਧਨ ਲਈ ਵਿੱਤੀ ਮਦਦ ਕਰੇ। ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰ ਨੇ ਕੋਈ ਕਦਮ ਚੁੱਕਿਆ ਤਾਂ ਯੂਨੀਅਨ ਚੁੱਪ ਨਹੀਂ ਬੈਠੇਗੀ। ‘ਆਪ’ ਸਰਕਾਰ ਦੇ ਕਾਰਜਕਾਲ ਦੀ ਇਹ ਝੋਨੇ ਦੀ ਪਹਿਲੀ ਫ਼ਸਲ ਹੈ ਤੇ ਝੋਨੇ ਦੇ ਸੀਜ਼ਨ ਵਿਚ ਹੀ ਪਰਾਲੀ ਦਾ ਪ੍ਰਦੂਸ਼ਣ ਮੁੱਦਾ ਬਣਦਾ ਹੈ।

Leave a Reply

Your email address will not be published.