‘ਪਰੌਠਿਆਂ ਵਾਲੀ ਬੇਬੇ’ ਨੂੰ ਮੁੱਖ ਮੰਤਰੀ ਨੇ ਦਿੱਤਾ ਇਕ ਲੱਖ ਦਾ ਚੈੱਕ

ਫਗਵਾੜਾ ਗੇਟ ਵਿੱਚ ਪਿਛਲੇ ਸਾਲਾਂ ਦੌਰਾਨ ਦੇਰ ਸ਼ਾਮ ਤੋਂ ਰਾਤ ਨੂੰ ਪਰੌਂਠੇ ਬਣਾਉਣ ਵਾਲੀ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਕੁਮਾਰੀ ਨੂੰ ਪੰਜਾਬ ਸਰਕਾਰ ਨੇ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਸਹਾਇਕ ਕਮਿਸ਼ਨ ਹਰਦੀਪ ਸਿੰਘ ਨੇ ਕਮਲੇਸ਼ ਕੁਮਾਰੀ ਦੇ ਘਰ ਜਾ ਕੇ ਉਹਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ ਹੈ।

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਇਸ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਲੇਸ਼ ਕੁਮਾਰੀ ਨੂੰ ਇਹ ਸੌਂਪ ਦਿੱਤਾ ਹੈ।
ਇਸ ਤੋਂ ਪਹਿਲਾਂ ਬਜ਼ੁਰਗ ਦੀ ਵਿੱਤੀ ਸਹਾਇਤਾ ਕਰਨ ਲਈ ਸੀਐਸਆਰ ਫੰਡ ਵਿੱਚੋਂ 50 ਹਜ਼ਾਰ ਰੁਪਏ ਦੀ ਰਕਮ ਮੁਹੱਈਆ ਕਰਵਾਈ ਗਈ ਸੀ। ਕਮਲੇਸ਼ ਕੁਮਾਰੀ ਨੇ ਉਸ ਦੀਆਂ ਮੁਸ਼ਕਿਲਾਂ ਨੂੰ ਸਮਝਣ ਅਤੇ ਮੁਸ਼ਕਿਲ ਸਮੇਂ ਵਿੱਚ ਲੋੜੀਂਦੀ ਸਹਾਇਤਾ ਮੁਹੱਈਆ ਕਰਾਉਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
