ਪਾਕਿਸਤਾਨੀ ਸ਼ਹਿਰ ਪੇਸ਼ਾਵਰ ਵਿਚ ਹੋਏ ਧਮਾਕੇ ਦੀ ਆਈ.ਐਸ. ਨੇ ਲਈ ਜ਼ਿੰਮੇਵਾਰੀ

ਬੀਤੇ ਦਿਨ ਪਾਕਿਸਤਾਨ ਦੇ ਪੇਸ਼ਾਵਰ ਦੀ ਮਸਜਿਦ ਵਿੱਚ ਬੰਬ ਧਮਾਕਾ ਹੋਇਆ ਸੀ। ਇਸ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਹੈ। ਇਸ ਘਟਨਾ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਪੇਸ਼ਾਵਰ ਵਿੱਚ ਮਸਜਿਦ ਨੇੜੇ ਦੋ ਅੱਤਵਾਦੀਆਂ ਨੇ ਪੁਲਿਸ ਅਧਿਕਾਰੀਆਂ ਤੇ ਗੋਲੀਬਾਰੀ ਕੀਤੀ ਸੀ ਜਿਸ ਤੋਂ ਬਾਅਦ ਉਹਨਾਂ ਵਿਚੋਂ ਇਕ ਨੇ ਇਮਾਰਤ ਵਿੱਚ ਦਾਖਲ ਹੋ ਕੇ ਧਮਾਕਾਰ ਕਰ ਦਿੱਤਾ।

ਇਸ ਹਮਲੇ ਵਿੱਚ 57 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਇੱਕ ਬਚਾਅ ਅਧਿਕਾਰੀ ਨੇ ਦੱਸਿਆ ਕਿ ਕਿੱਸਾ ਖਵਾਨੀ ਬਾਜ਼ਾਰ ਖੇਤਰ ਵਿੱਚ ਜਾਮੀਆ ਦੀ ਇੱਕ ਮਸਜਿਦ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਸੀ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ।
ਰਾਜਧਾਨੀ ਪੇਸ਼ਾਵਰ ਦੇ ਇੱਕ ਪੁਲਸ ਅਧਿਕਾਰੀ ਏਜਾਜ਼ ਅਹਿਸਾਨ ਨੇ ਦੱਸਿਆ ਕਿ ਦੋ ਹਮਲਾਵਰਾਂ ਨੇ ਮਸਜਿਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉੱਥੇ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇੱਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਅਹਿਸਾਨ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਧਮਾਕਾ ਹੋਇਆ।
