News

ਪਾਕਿਸਤਾਨ ’ਚ ਆਇਆ ਜ਼ਬਰਦਸਤ ਭੂਚਾਲ, ਲਗਭਗ 20 ਲੋਕਾਂ ਦੀ ਮੌਤ

ਪਾਕਿਸਤਾਨ ਦੇ ਬਲੋਚਿਸਤਾਨ ਪ੍ਰਾਂਤ ਵਿੱਚ ਵੀਰਵਾਰ ਤੜਕੇ ਆਏ 5.9 ਤੀਬਰਤਾ ਦੇ ਭੂਚਾਲ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 300 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਹਰਨਈ ਵਿੱਚ 15 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਇਸ ਤੋਂ ਇਲਾਵਾ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

Earthquake Kills at Least 20 in Pakistan - The New York Times

ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਇਸ ਵਿੱਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਇਸ ਹਾਦਸੇ ‘ਚ ਲਗਪਗ 20 ਲੋਕਾਂ ਦੀ ਜਾਨ ਚਲੀ ਗਈ ਹੈ। ਪਾਕਿਸਤਾਨ ਦੇ ਹਰਨਈ ਖੇਤਰ ਵਿੱਚ ਆਏ ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.0 ਮਾਪੀ ਗਈ।

ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਅਨੁਸਾਰ, ਭੂਚਾਲ ਦੇ ਝਟਕੇ ਸਵੇਰੇ 3.30 ਵਜੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਹਰਨਈ ਪਾਕਿਸਤਾਨ ਦੇ ਬਲੋਚਿਸਤਾਨ ‘ਚ ਪੈਂਦਾ ਹੈ। ਲੋਕਾਂ ਨੂੰ ਬਚਾਉਣ ਅਤੇ ਉਹਨਾਂ ਦੀ ਮਦਦ ਕਰਨ ਲਈ ਕਵੇਟਾ ਤੋਂ ਭਾਰੀ ਮਸ਼ੀਨਰੀ ਭੇਜੀ ਗਈ ਹੈ।

ਜ਼ਖ਼ਮੀ ਲੋਕਾਂ ਦਾ ਹਰਨਈ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਾਕਿਸਤਾਨੀ ਮੀਡੀਆ ਤੋਂ ਆ ਰਹੇ ਦ੍ਰਿਸ਼ਾਂ ਮੁਤਾਬਕ, ਹਰਨਈ ਦੇ ਹਸਪਤਾਲਾਂ ਵਿੱਚ ਬਿਜਲੀ ਨਹੀਂ। ਉੱਥੇ ਜ਼ਖ਼ਮੀ ਲੋਕਾਂ ਦੇ ਰਿਸ਼ਤੇਦਾਰ ਮੋਬਾਈਲ ਟਾਰਚ ਦੀ ਰੌਸ਼ਨੀ ਨਾਲ ਇਲਾਜ ਕਰਵਾ ਰਹੇ ਹਨ।  

Click to comment

Leave a Reply

Your email address will not be published.

Most Popular

To Top