ਪਾਕਿਸਤਾਨ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਨਾਲ ਵਾਪਰਿਆ ਵੱਡਾ ਹਾਦਸਾ, ਗਈ ਜਾਨ

 ਪਾਕਿਸਤਾਨ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਨਾਲ ਵਾਪਰਿਆ ਵੱਡਾ ਹਾਦਸਾ, ਗਈ ਜਾਨ

ਸਰਬਜੀਤ ਸਿੰਘ ਬਾਰੇ ਹਰ ਕੋਈ ਜਾਣਦਾ ਹੈ। ਸਰਬਜੀਤ ਨੂੰ ਜਾਸੂਸੀ ਦੇ ਦੋਸ਼ ’ਚ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਕੀਤਾ ਗਿਆ ਸੀ ਅਤੇ ਉੱਥੇ ਹੀ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਸਰਬਜੀਤ ਸਿੰਘ ਦੀ ਪਤਨੀ ਨਾਲ ਜੁੜੀ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਮੌਤ ਹੋ ਗਈ ਹੈ।

ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਧੀ ਸਵਪਨਦੀਪ ਨੂੰ ਮਿਲਣ ਲਈ ਆਪਣੇ ਗੁਆਂਢੀ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ। ਅੰਮ੍ਰਿਤਸਰ ਦੇ ਖਜ਼ਾਨਾ ਗੇਟ ਕੋਲ ਸੜਕ ਖਰਾਬ ਹੋਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਸੁਖਪ੍ਰੀਤ ਕੌਰ ਹੇਠਾਂ ਡਿੱਗ ਗਈ। ਇਸ ਨਾਲ ਸੁਖਪ੍ਰੀਤ ਕੌਰ ਦੇ ਸਿਰ ’ਤੇ ਡੂੰਘੀ ਸੱਟ ਲੱਗੀ।

ਇਲਾਜ਼ ਲਈ ਸੁਖਪ੍ਰੀਤ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਸੁਖਪ੍ਰੀਤ ਕੌਰ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ। ਇਸ ਹਾਦਸੇ ਨਾਲ ਸੁਖਪ੍ਰੀਤ ਦੀਆਂ ਧੀਆਂ ਕਾਫੀ ਗਹਿਰੇ ਸਦਮੇ ਵਿੱਚ ਹਨ, ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਤੇ ਭੂਆ ਦੀ ਵੀ ਮੌਤ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਸਰਬਜੀਤ ਦੀ ਭੈਣ ਦਲਬੀਰ ਕੌਰ ਨੇ ਆਪਣੇ ਭਰਾ ਨੂੰ ਪਾਕਿਸਤਾਨ ਜੇਲ੍ਹ ਤੋਂ ਬਚਾਉਣ ਲਈ ਮੁਹਿੰਮ ਚਲਾਈ ਸੀ, ਪਰ ਜੇਲ੍ਹ ’ਚ ਬੰਦ ਕੈਦੀਆਂ ਵੱਲੋਂ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ।

Leave a Reply

Your email address will not be published.