News

ਪਾਕਿਸਤਾਨ ਵਿੱਚ ਗਾਇਬ ਹੋਏ ਸਿੱਖ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਪੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਛਪੀਆਂ ਖ਼ਬਰਾਂ ਮੁਤਾਬਕ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸ. ਗੁਲਾਬ ਸਿੰਘ ਸ਼ਹੀਦ ਨੂੰ ਇੱਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟ ਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।

No separate FIRs, murder cases registered for gurdwara lynchings- The New  Indian Express

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਹਨਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉੱਥੇ ਸਿੱਖ ਅਸੁਰੱਖਿਅਤ ਹਨ। ਉਹਨਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿੱਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉੱਥੋਂ ਦੀ ਸਰਕਾਰ ਜ਼ਿੰਮੇਵਾਰ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈ ਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।

ਦੱਸ ਦਈਏ ਕਿ ਪਾਕਿਸਤਾਨ ਵਿੱਚ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਉਹਨਾਂ ਦੇ ਘਰੋਂ ਬਾਹਰ ਕੱਢ ਦਿੱਤਾ ਸੀ। ਲਾਹੌਰ ਦੇ ਡੇਰਾ ਚੇਹਲ ਸਥਿਤ ਆਪਣੇ ਘਰ ਵਿੱਚ ਰਹਿ ਰਹੇ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਪੁਲਿਸ ਅਧਿਕਾਰੀਆਂ ਸਮੇਤ ਪਹੁੰਚੇ ਸਰਕਾਰੀ ਅਧਿਕਾਰੀਆਂ ਦੇ ਪਰਿਵਾਰ ਸਮੇਤ ਬਾਹਰ ਕੱਢਿਆ ਗਿਆ। ਗੁਲਾਬ ਸਿੰਘ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਉਹਨਾਂ ਨੂੰ ਘਰੋਂ ਕੱਢਿਆ ਗਿਆ, ਉਹਨਾਂ ਦੇ ਧਰਮ ਦਾ ਅਪਮਾਨ ਵੀ ਕੀਤਾ ਹੈ। ਜ਼ਬਰਦਸਤੀ ਪੱਗ ਵੀ ਉਤਾਰ ਦਿੱਤੀ। ਗੁਲਾਬ ਸਿੰਘ ਨੇ ਇਸ ਦੀ ਵਜ੍ਹਾ ਪੁੱਛੀ ਪਰ ਉਹਨਾਂ ਕੁੱਝ ਨਹੀਂ ਦੱਸਿਆ।

Click to comment

Leave a Reply

Your email address will not be published.

Most Popular

To Top