News

ਪਾਰਲੀਮੈਂਟ ‘ਚ ਕਿਸਾਨਾਂ ਦੇ ਹੱਕ ‘ਚ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ

ਦਿੱਲੀ ‘ਚ ਖੇਤੀ ਕਾਨੂੰਨਾਂ ਨੂੰ ਲੈ ਕਿਸਾਨ ਕੜਾਕੇ ਦੀ ਠੰਡ ‘ਚ ਧਰਨਾ ਦੇ ਰਹੇ ਹਨ। ਹਾਲਾਂਕਿ ਕਿਸਾਨਾਂ ਵੱਲੋਂ ਸਿਆਸੀ ਲੀਡਰਾਂ ਨੂੰ ਧਰਨੇ ‘ਚ ਆਉਣ ਤੋਂ ਮਨਾਂ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਕਈ ਲੀਡਰ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆ ਰਹੇ ਹਨ।

ਇਕ ਵੀਡੀਓ ਸਾਹਮਣੇ ਆਈ ਹੈ ਜੋ ਕਿ ਪਾਰਲੀਮੈਂਟ ਦੀ ਹੈ ਜਿੱਥੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ ਪਰ ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਗਵੰਤ ਮਾਨ ਦੀ ਗੱਲ ਅਣਗੋਲਿਆਂ ਕਰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਲੱਖਾਂ ਕਿਸਾਨ ਦਿੱਲੀ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਸੰਘਰਸ਼ ‘ਚ ਕਿਸਾਨਾਂ ਨੂੰ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਥੇ ਹੀ ਭਗਵੰਤ ਮਾਨ ਵੱਲੋਂ ਪਾਰਲੀਮੈਂਟ ‘ਚ ਪ੍ਰਧਾਨ ਮੰਤਰੀ ਸਾਹਮਣੇ ਕਿਸਾਨਾਂ ਦੇ ਹੱਲ ‘ਚ ਅਵਾਜ਼ ਬੁਲੰਦ ਕੀਤੀ ਗਈ ਅਤੇ ਉਹਨਾਂ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।  

Click to comment

Leave a Reply

Your email address will not be published. Required fields are marked *

Most Popular

To Top