ਪਿਛਲੇ 9 ਦਿਨਾਂ ਤੋਂ ਕਿਸਾਨਾਂ ਰੇਲਵੇ ਟਰੈਕ ’ਤੇ ਬੈਠ ਕੇ ਕਰ ਰਹੇ ਨੇ ਰੋਸ ਪ੍ਰਦਰਸ਼ਨ

ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਿਸਾਨ ਸੜਕਾਂ ਅਤੇ ਰੇਲ ਮਾਰਗਾਂ ਤੇ ਬੈਠੇ ਹੋਏ ਹਨ। ਪੰਜਾਬ ਵਿੱਚ ਕਈ ਦਿਨਾਂ ਤੋਂ ਰੇਲ ਸੇਵਾ ਬੰਦ ਪਈ ਹੈ। ਪੰਜਾਬ ਦੇ ਬਹੁਤ ਸਾਰੇ ਲੀਡਰ ਅਤੇ ਕਿਸਾਨ ਜੱਥੇਬੰਦੀਆਂ ਸੜਕਾਂ ਤੇ ਉਤਰ ਕੇ ਰੋਸ ਮਾਰਚ ਕਰ ਰਹੀਆਂ ਹਨ।
4 ਅਕਤੂਬਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦਾ ਦੌਰਾ ਕਰਨਗੇ ਉੱਥੇ ਹੀ ਪੰਜਾਬ ਦੇ ਕਲਾਕਾਰਾਂ ਵੱਲੋਂ ਵੀ ਸ਼ੰਭੂ ਬਾਰਡਰ ਤੇ ਧਰਨਾ ਲਗਾਇਆ ਜਾਵੇਗਾ। ਪੰਜਾਬ ਦੇ ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ ਨੌਂ ਦਿਨਾਂ ਤੋਂ ਰੇਲਵੇ ਟ੍ਰੈਕ ‘ਤੇ ਬੈਠੀ ਹੈ।
4 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਹੁਲ ਗਾਂਧੀ ਦਾ ‘ਪੰਜਾਬ ਦੌਰਾ’
ਕਮੇਟੀ ਦੇ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਡੀ ਕਾਰਗੁਜ਼ਾਰੀ 5 ਅਕਤੂਬਰ ਤੱਕ ਜਾਰੀ ਰਹੇਗੀ ਅਤੇ ਉਸ ਤੋਂ ਬਾਅਦ ਅੱਗੇ ਦਾ ਫੈਸਲਾ ਲਿਆ ਜਾਵੇਗਾ। ਖੇਤੀ ਬਿੱਲਾਂ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਇਹ ਬਿੱਲ ਕਿਸਾਨ ਮਾਰੂ ਹਨ ਅਤੇ ਇਸ ਨਾਲ ਕਿਸਾਨ ਮੌਤ ਦੇ ਮੂੰਹ ਵੱਲ ਧੱਕੇ ਜਾਣਗੇ।
ਡੋਨਾਲਡ ਟਰੰਪ ਅਤੇ ਉਹਨਾਂ ਦੀ ਪਤਨੀ ਨੂੰ ਹੋਇਆ ਕੋਰੋਨਾ ਵਾਇਰਸ
ਜੇ ਇਹ ਬਿੱਲ ਲਾਗੂ ਹੋ ਗਏ ਤਾਂ ਪੰਜਾਬ ਵਿੱਚ ਕਿਸਾਨੀ ਖ਼ਤਮ ਹੋ ਜਾਵੇਗੀ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਹਨਾਂ ਬਿੱਲਾਂ ਖਿਲਾਫ ਅਪਣੀ ਜੰਗ ਜਾਰੀ ਰੱਖਣਗੇ ਅਤੇ ਇਹਨਾਂ ਬਿੱਲਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।
