News

ਪਿੰਡਾਂ ’ਚ ਔਰਤਾਂ ਨੇ ਕੱਢਿਆ ਟਰੈਕਟਰ ਮਾਰਚ, ਦਿੱਲੀ ਲਈ ਖਿੱਚੀ ਤਿਆਰੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੇ ਚਲਦਿਆਂ 8 ਮਾਰਚ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਵ ਔਰਤ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੇ ਟਿੱਕਰੀ ਬਾਰਡਰ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਵਿਸ਼ਾਲ ਔਰਤ ਮਹਾਂਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਔਰਤਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਤਹਿਤ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਔਰਤਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਹੈ।

ਇਸ ਮਾਰਚ ਦੌਰਾਨ ਔਰਤਾਂ ਟਰੈਕਟਰ ਚਲਾਉਂਦੀਆਂ ਵੀ ਦਿਖਾਈ ਦਿੱਤੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਮਹਾਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਣਗੀਆਂ ਤੇ ਕੇਂਦਰ ਸਰਕਾਰ ਉੱਪਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਪਾਇਆ ਜਾਵੇਗਾ।

ਇਸ ਰੈਲੀ ਵਿੱਚ ਔਰਤਾਂ ਵੱਲੋਂ ਟਰੈਕਟਰ ਵੀ ਚਲਾਏ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਮਹਾਂਰੈਲੀ ਵਿੱਚ ਲੱਖਾਂ ਹੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਣਗੀਆਂ ਅਤੇ ਕੇਂਦਰ ਸਰਕਾਰ ਤੇ ਖੇਤੀ ਕਾਨੂੰਨ ਰੱਦ ਕਰਨ ਦਾ ਦਬਾਅ ਪਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਵਿਸ਼ਵ ਔਰਤ ਦਿਵਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਦੀਆਂ ਹੱਦਾਂ ਤੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।

ਇਸ ਮਹਾਰੈਲੀ ਵਿੱਚ ਪੰਜਾਬ ਵਿਚੋਂ ਔਰਤਾਂ ਨੂੰ ਸ਼ਾਮਲ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢ ਕੇ ਔਰਤਾਂ ਨੂੰ ਅੱਠ ਮਾਰਚ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

ਔਰਤਾਂ ਦਾ ਕਹਿਣਾ ਹੈ ਕਿ ਉਹ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੀਆਂ ਹਨ ਇਸ ਲਈ ਉਹ ਘਰ ਤਕ ਸੀਮਤ ਨਹੀਂ ਰਹਿਣਗੀਆਂ ਅਤੇ ਇਸ ਸੰਘਰਸ਼ ਵਿੱਚ ਅਪਣਾ ਪੂਰਾ ਯੋਗਦਾਨ ਦੇਣਗੀਆਂ। ਉਹਨਾਂ ਨੂੰ ਚੰਗੇ ਮੰਦੇ ਦਾ ਵੀ ਪਤਾ ਚਲ ਚੁੱਕਾ ਹੈ।

Click to comment

Leave a Reply

Your email address will not be published. Required fields are marked *

Most Popular

To Top