Punjab

ਪਿੰਡਾਂ ’ਚ ਬਾਦਲਾਂ ਦੇ ਬਾਈਕਾਟ ਦਾ ਸੱਦਾ, ਲਾਪਤਾ ਪਾਵਨ ਸਰੂਪਾਂ ਦਾ ਭਖਿਆ ਮਾਮਲਾ

ਲਾਪਤਾ ਹੋਏ 328 ਪਾਵਨ ਸਰੂਪਾਂ ਦਾ ਮਾਮਲਾ ਪੂਰੀ ਤਰ੍ਹਾਂ ਭਖ ਚੁੱਕਾ ਹੈ। ਇਸ ਮਾਮਲੇ ਦਾ ਸੇਕ ਹੁਣ ਬਾਦਲਾਂ ਤਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਇਸ ਮਾਮਲੇ ਵਿੱਚ ਅਣਗਹਿਲੀ ਕਾਰਨ ਸਿੱਖ ਸੰਗਤਾਂ ਦਾ ਰੋਸ ਵਧਦਾ ਜਾ ਰਿਹਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀਆਂ ਨੇ ਇਸ ਸਭ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਹੈ।

ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਪਸ਼ਚਾਤਾਪ ਸਮਾਗਮ ਵਿੱਚ ਬਾਦਲਾਂ ਦਾ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਪਸ਼ਚਾਤਾਪ ਸਮਾਗਮ ਲਾਪਤਾ 328 ਪਾਵਨ ਸਰੂਪਾਂ ਦੇ ਸਬੰਧ ਵਿੱਚ ਹੀ ਕਰਵਾਇਆ ਗਿਆ ਸੀ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਲਈ ਸੱਤਾ ਵਿੱਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ।

ਢੀਂਡਸਾ ਨੇ ਇਹ ਐਲਾਨ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਬੀਤੇ ਦਿਨ ਇਸ ਸਬੰਧੀ ਦਿੱਤੇ ਗਏ ਸੱਦੇ ਦੀ ਹਮਾਇਤ ਵਿੱਚ ਕੀਤਾ ਹੈ। ਦਸ ਦਈਏ ਕਿ ਭਾਈ ਰਣਜੀਤ ਸਿੰਘ ਨੇ ਬੀਤੇ ਦਿਨ 328 ਸਰੂਪਾਂ ਦੇ ਸਬੰਧ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਪਲਾਜ਼ਾ ਵਿੱਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦਿੱਤਾ ਸੀ ਜਿਸ ਵਿੱਚ ਉਹਨਾਂ ਸਿੱਖ ਸੰਸਥਾਵਾਂ ਨੂੰ ਬਾਦਲਕਿਆਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਵਾਸਤੇ ਸਿੱਖ ਸੰਗਤ ਨੂੰ ਪਿੰਡਾਂ ਵਿੱਚ ਬਾਦਲਕਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਸੀ।

ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਕਮਾਂ ਕੋਲੋਂ ਲਾਪਤਾ ਪਾਵਨ ਸਰੂਪਾਂ ਬਾਰੇ ਸਿੱਖ ਸੰਗਤ ਵੱਲੋਂ ਜਵਾਬ ਮੰਗਿਆ ਜਾ ਰਿਹਾ ਹੈ ਤੇ ਉਹ ਇਸ ਸਬੰਧੀ ਜਵਾਬ ਮੰਗਣ ਵਾਲਿਆਂ ਦੀ ਮਾਰਕੁੱਟ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇ ਹੁਣ ਸੰਗਤ ਨਾਲ ਅਜਿਹਾ ਵਿਵਹਾਰ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਦੀ ਸੱਤਾ ਤਬਦੀਲ ਹੋਣ ਮਗਰੋਂ ਇਹ ਹਿਸਾਬ ਲਿਆ ਜਾਵੇਗਾ।

ਉਹਨਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹੋਰ ਪੰਥਕ ਪਾਰਟੀਆਂ ਨਾਲ ਗੱਲਬਾਤ ਚਲ ਰਹੀ ਹੈ ਤੇ ਸਮੂਹ ਪਾਰਟੀਆਂ ਨੂੰ ਇੱਕ ਮੰਚ ਤੇ ਇਕੱਠਾ ਕੀਤਾ ਜਾਵੇਗਾ। ਉਹਨਾਂ ਸਪੱਸ਼ਟ ਤੌਰ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਸੰਵਿਧਾਨ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਵਾਲਾ ਕੋਈ ਵੀ ਉਮੀਦਵਾਰ ਪਾਰਟੀ ਵਿੱਚ ਸਿਆਸੀ ਅਹੁਦਾ ਨਹੀਂ ਲੈ ਸਕੇਗਾ।  

Click to comment

Leave a Reply

Your email address will not be published. Required fields are marked *

Most Popular

To Top