News

ਪਿੰਡਾਂ ਦੇ ਲੋਕਾਂ ਨੂੰ ਸਰਕਾਰ ਵੱਲੋਂ ਵੱਡਾ ਝਟਕਾ, ਮਿਲੇਗੀ ਮਹਿੰਗੀ ਬਿਜਲੀ

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਖ਼ਿਲਾਫ਼ ਡਟੇ ਪਿੰਡਾਂ ਦੇ ਲੋਕਾਂ ਨੂੰ ਹਰਿਆਣਾ ਸਕਰਾਰ ਨੇ ਵੱਡਾ ਝਟਕਾ ਦਿੱਤਾ ਹੈ। ਹੁਣ ਪਿੰਡਾਂ ਵਿੱਚ ਬਿਜਲੀ ਮਹਿੰਗੀ ਹੋਵੇਗੀ। ਸਰਕਾਰ ਨੇ ਪਿੰਡਾਂ ਵਿੱਚ ਬਿਜਲੀ ਖਪਤ ਤੇ 2 ਫ਼ੀਸਦੀ ਪੰਚਾਇਤੀ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਹੈ।

ਇਸ ਨਾਲ ਪੇਂਡੂ ਖੇਤਰਾਂ ਵਿੱਚ ਬਿਜਲੀ ਮਹਿੰਗੀ ਮਿਲੇਗੀ। ਖੇਤੀਬਾੜੀ ਖਪਤਕਾਰਾਂ ਨੂੰ ਇਸ ਟੈਕਸ ਤੋਂ ਬਾਹਰ ਰੱਖਿਆ ਹੈ। ਹੋ ਸਕਦਾ ਹੈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਦਾ ਅੰਦੋਲਨ ਹੋਰ ਭੜਕੇਗਾ। ਇਸ ਵੇਲੇ ਪਿੰਡਾਂ ਦੇ ਲੋਕ ਪਹਿਲਾਂ ਹੀ ਬੀਜੇਪੀ ਤੋਂ ਕਾਫੀ ਖਫਾ ਹਨ।

ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਜ਼ਿਆਦਾਤਰ ਕਿਸਾਨ ਰਹਿੰਦੇ ਹਨ। ਇਹਨਾਂ ਦੀ ਹਾਲਤ ਪਹਿਲਾਂ ਹੀ ਮਾੜੀ ਹੈ। ਸਰਕਾਰ ਹੁਣ ਜਾਣਬੁੱਝ ਕੇ ਉਹਨਾਂ ਉੱਪਰ ਹੋਰ ਬੋਝ ਪਾ ਰਹੀ ਹੈ।

ਦਸ ਦਈਏ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਈ ਹਰਿਆਣਾ ਮੰਤਰੀ ਮੰਡਲ ਦੀ ਬੈਠਕ ਵਿੱਚ ਪੇਂਡੂ ਖੇਤਰਾਂ ਵਿੱਚ ਬਿਜਲੀ ਖਪਤ ਤੇ 2 ਫ਼ੀਸਦੀ ਪੰਚਾਇਤੀ ਕਰ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top