ਪਿੰਡ ਠੱਕਰਪੁਰਾ ਦੀ ਚਰਚ ’ਚ ਅਣਪਛਾਤੇ ਵਿਅਕਤੀਆਂ ਨੇ ਮੂਰਤੀਆਂ ਦੀ ਕੀਤੀ ਭੰਨਤੋੜ, ਕਾਰ ਵੀ ਸਾੜੀ

 ਪਿੰਡ ਠੱਕਰਪੁਰਾ ਦੀ ਚਰਚ ’ਚ ਅਣਪਛਾਤੇ ਵਿਅਕਤੀਆਂ ਨੇ ਮੂਰਤੀਆਂ ਦੀ ਕੀਤੀ ਭੰਨਤੋੜ, ਕਾਰ ਵੀ ਸਾੜੀ

ਪੱਟੀ ਵਿਧਾਨ ਸਭਾ ਦੇ ਪਿੰਡ ਠੱਕਰਪੁਰਾ ਵਿੱਚ ਕ੍ਰਿਸ਼ਚਨ ਭਾਈਚਾਰੇ ਦੀ ਚਰਚ ਵਿੱਚ ਮੂਰਤੀਆਂ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਕੈਥੋਲਿਕ ਚਰਚ ਵਿੱਚ ਦੇਰ ਰਾਤ ਕੁਝ ਲੋਕਾਂ ਨੇ ਭੰਨਤੋੜ ਕੀਤੀ ਹੈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇੱਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ।

ਜਾਣਕਾਰੀ ਮਿਲੀ ਹੈ ਕਿ ਕੁਝ ਸ਼ਰਾਰਤੀ ਅਨਸਰ ਚਰਚ ਵਿੱਚ ਦਾਖਲ ਹੋ ਕੇ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਇਸ ਦੇ ਨਾਲ ਹੀ ਯਿਸੂ ਮਸੀਹ ਦੀ ਮੂਰਤੀ ਦੀ ਭੰਨਤੋੜ ਵੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ।

ਉੱਧਰ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ। ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਪੁਲਿਸ ਨੇ ਸਰਚ ਅਭਿਆਨ ਜਾਰੀ ਕਰ ਦਿੱਤਾ ਹੈ ਕਿ ਇਹ ਵਿਅਕਤੀ ਕੌਣ ਸਨ ਅਤੇ ਕਿੱਥੋਂ ਆਏ ਸਨ।

Leave a Reply

Your email address will not be published.