News

ਪਿੱਛੇ ਨਹੀਂ ਹਟਣਗੇ ਕਿਸਾਨ, ਸਰਕਾਰ ਅੱਜ ਕਰੇਗੀ ਅਹਿਮ ਫ਼ੈਸਲਾ

ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਹਾਲਾਂਕਿ ਕੇਂਦਰ ਸਰਕਾਰ ਇੱਥੇ ਝੁਕਦੀ ਨਜ਼ਰ ਆ ਰਹੀ ਹੈ। ਕਿਸਾਨ ਵੀ ਅਪਣੀਆਂ ਮੰਗਾਂ ਮਨਵਾਏ ਬਿਨ੍ਹਾਂ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਇਸ ਦੇ ਚਲਦੇ ਅੱਜ ਮੋਦੀ ਨੇ ਕੈਬਨਿਟ ਮੀਟਿੰਗ ਬੁਲਾਈ ਹੈ।

ਕੇਂਦਰ ਸਰਕਾਰ ਤੇ ਕਿਸਾਨਾਂ ਦੇ ਵਿੱਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੇਚਾ ਫਸਿਆ ਹੋਇਆ ਹੈ। ਕਿਸਾਨ ਤੇ ਕੇਂਦਰ ਸਰਕਾਰ ਦੋਨਾਂ ਹੀ ਝੁਕਣ ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ਜਿੱਥੇ ਖੇਤੀ ਕਾਨੂੰਨਾਂ ‘ਚ ਸੁਧਾਰ ਦੀ ਗੱਲ ਕਹਿ ਰਹੀ ਹੈ, ਉੱਥੇ ਹੀ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਅੜੇ ਹੋਏ ਹਨ।

ਇਸ ਵਿੱਚ ਹੁਣ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਹੋਏਗੀ। ਕਿਸਾਨ ਅੰਦੋਲਨ ਕਾਰਨ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ 11 ਵਜੇ ਕਿਸਾਨ ਸਰਕਾਰ ਤੋਂ ਪ੍ਰਸਤਾਵ ਵੀ ਲੈ ਸਕਦੇ ਹਨ ਤੇ 12 ਵਜੇ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋ ਸਕਦੀ ਹੈ।

Click to comment

Leave a Reply

Your email address will not be published. Required fields are marked *

Most Popular

To Top