News

ਪੀਐਮ ਨੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਕੀਤੀ ਮੁਲਾਕਾਤ, ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਕੀਤੀ ਚਰਚਾ?

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ਤੇ ਅਫ਼ਗਾਨ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਸ਼ਾਮਲ ਸਨ। ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਚਰਚਾ ਦੀ ਖਬਰ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ।

May be an image of 5 people, beard, people standing and turban

ਇਸ ਤੋਂ ਬਾਅਦ ਅੱਜ ਉਨ੍ਹਾਂ ਅਫਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਵੀਡੀਓ ਪੀਐਮ ਨੇ ਖੁਦ ਟਵੀਟ ਕੀਤਾ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਪਹੁੰਚੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਸੇਵਾ ਕੀਤੀ।

ਉਸ ਨੇ ਖੁਦ ਆਪਣੇ ਹੱਥਾਂ ਨਾਲ ਨਾਸ਼ਤੇ ਦੀ ਪਲੇਟ ਉੱਥੇ ਮੌਜੂਦ ਲੋਕਾਂ ਨੂੰ ਦਿੱਤੀ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮੈਂ ਅੱਜ ਸੇਵਾ ਕਰਨੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਨਰੇਂਦਰ ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਮਨਜਿੰਦਰ ਸਿੰਘ ਸਿਰਸਾ ਸਮੇਤ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜੱਥੇਦਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਮੇਤ ਹੋਰ ਸਿੱਖ ਆਗੂ ਸ਼ਾਮਲ ਹਨ।

Click to comment

Leave a Reply

Your email address will not be published.

Most Popular

To Top