News

ਪੀਐਮ ਨੇ ਪੰਜਾਬ ਸਮੇਤ ਇਹਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ

ਕੋਰੋਨਾ ਕਹਿਰ ਦੇ ਚਲਦੇ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ, ਕਰਨਾਟਕ, ਬਿਹਾਰ ਅਤੇ ਉਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ। ਅਧਿਕਾਰਤ ਸੂਤਰਾਂ ਮੁਤਾਬਕ ਪੀਐਮ ਮੋਦੀ ਨੇ ਇਹਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੀ ਸਥਿਤੀ ਤੇ ਚਰਚਾ ਦੀ ਹੈ।

ਮੁੱਖ ਮੰਤਰੀਆਂ ਨੇ ਉਹਨਾਂ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਕੀਤੇ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੱਤੀ ਹੈ। ਦਸ ਦਈਏ ਕਿ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਤਮਿਲਨਾਡੂ ਦੇ ਮੁੱਖ ਮੰਤਰੀਆਂ ਨਾਲ ਵੀ ਫੋਨ ਤੇ ਗੱਲ ਕੀਤੀ ਸੀ। ਭਾਰਤ ਵਿੱਚ ਇਸ ਸਾਲ ਕੋਰੋਨਾ ਵਾਇਰਸ ਦੇ ਪਿਛਲੇ ਸਾਲ ਨਾਲੋਂ ਜ਼ਿਆਦਾ ਕੇਸ ਆ ਰਹੇ ਹਨ।

ਕੋਰੋਨਾ ਕਹਿਰ ਵਧਣ ਕਾਰਨ ਮੈਡੀਕਲ ਸਹੂਲਤਾਂ ਵਿੱਚ ਵੀ ਭਾਰੀ ਕਮੀ ਆ ਰਹੀ ਹੈ। ਉੱਥੇ ਹੀ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਕਈ ਰਾਜਾਂ ਵਿੱਚ ਲਾਕਡਾਊਨ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਸ ਦਈਏ ਕਿ ਪੰਜਵੀਂ ਵਾਰ ਲਗਾਤਾਰ ਚੌਥੇ ਦਿਨ 4 ਲੱਖ ਤੋਂ ਜ਼ਿਆਦਾ ਕੇਸ ਦਰਜ ਕੀਤੇ ਗਏ ਹਨ।

ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵੱਚ 403,738 ਨਵੇਂ ਕੋਰੋਨਾ ਕੇਸ ਆਏ ਹਨ 4092 ਪੀੜਤਾਂ ਦੀ ਜਾਨ ਚਲੀ ਗਈ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਰਾਜਾਂ ਨੇ ਮੁਕੰਮਲ ਲੌਕਡਾਊਨ ਤੇ ਸਖ਼ਤ ਪਾਬੰਦੀਆਂ ਲਾਉਣ ਜਿਹੇ ਕਦਮ ਚੁੱਕੇ ਹਨ। ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਰਾਜਸਥਾਨ ਤੇ ਪੁੱਡੂਚੇਰੀ ਨੇ 10 ਮਈ ਭਾਵ ਭਲਕੇ ਸੋਮਵਾਰ ਤੋਂ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਹੈ, ਜੋ ਕਿ 24 ਮਈ ਤੱਕ ਜਾਰੀ ਰਹੇਗਾ।

ਉਧਰ ਹੁਣ ਰਾਜਧਾਨੀ ਦਿੱਲੀ ਵਿੱਚ ਵੀ ਇੱਕ ਹਫਤੇ ਦਾ ਲਾਕਾਡਾਊਨ ਵਧਾ ਦਿੱਤਾ ਗਿਆ। ਮੁੱਖ ਮੰਤਰੀ ਕੇਜਰੀਵਾਲ ਨੇ ਇਸ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦਾ ਲਾਕਡਾਊਨ ਹੋਰ ਵੀ ਸਖਤ ਰਹੇਗਾ ਅਤੇ ਦਿੱਲੀ ਵਿੱਚ ਚੱਲਣ ਵਾਲੀ ਮੈਟਰੋ ਰੇਲ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

Click to comment

Leave a Reply

Your email address will not be published.

Most Popular

To Top