News

ਪੀਐਮ ਮੋਦੀ ਅੱਜ ਕੋਲਕਾਤਾ ਤੋਂ ਸ਼ੁਰੂ ਕਰਨਗੇ ਚੋਣਾਂ ਦਾ ਪ੍ਰੋਗਰਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਚੋਣ ਅਭਿਆਨ ਨੂੰ ਧਾਰ ਦੇਣ ਲਈ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਇਕ ਰੈਲੀ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਦੀ ਅੱਜ ਹੋਣ ਵਾਲੀ ਰੈਲੀ ਨੂੰ ਭਗਵਾਂ ਪਾਰਟੀ ਰਾਹੀਂ ਇਸ ਸਾਲ ਫਰਵਰੀ ਵਿੱਚ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਦਾ ਅੰਤਿਮ ਪ੍ਰੋਗਰਾਮ ਦਸਿਆ ਜਾ ਰਿਹਾ ਹੈ। ਦਸ ਦਈਏ ਕਿ ਪੀਐਮ ਮੋਦੀ ਦੀ ਇਸ ਵੱਡੀ ਰੈਲੀ ਵਿੱਚ ਬਾਲੀਵੁੱਡ ਅਦਾਕਾਰ ਮਿਥੁਨ ਚਕਰਵਰਤੀ ਵੀ ਸ਼ਾਮਲ ਹੋਣਗੇ।

Lok Sabha Elections 2019: PM Narendra Modi To Address 7 Rallies In  Karnataka Over The Next 10 Days

ਭਾਜਪਾ ਦੇ ਇਕ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਬ੍ਰਿਗੇਡ ਪਰੇਡ ਮੈਦਾਨ ਵਿੱਚ ਰੈਲੀ ਨਾਲ ਹੀ ਚੋਣ ਅਭਿਆਨ ਦੀ ਘੰਟੀ ਵਜਾਉਣਗੇ। ਰਾਜ ਵਿੱਚ ਅੱਠ ਪੜਾਵਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਰੈਲੀ ਪੱਛਮੀ ਬੰਗਾਲ ਵਿੱਚ ਭਾਜਪਾ ਦਾ ਪਹਿਲਾ ਵੱਡਾ ਪ੍ਰੋਗਰਾਮ ਹੋਣ ਜਾ ਰਿਹਾ ਹੈ।

ਦਸ ਦਈਏ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 57 ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਜਰਨਲ ਸਕੱਤਰ ਅਰੁਣ ਸਿੰਘ ਨੇ ਦਸਿਆ ਕਿ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ 57 ਉਮੀਦਵਾਰਾਂ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਸ਼ੁਭਿੰਦਰ ਅਧਿਕਾਰੀ ਨੰਦੀਗ੍ਰਾਮ ਸੀਟ ਤੋਂ ਚੋਣਾਂ ਲੜਨਗੇ। ਦਸ ਦਈਏ ਕਿ ਇਸ ਸੀਟ ਤੋਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ।    

Click to comment

Leave a Reply

Your email address will not be published. Required fields are marked *

Most Popular

To Top