ਪੀਐਮ ਮੋਦੀ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ
By
Posted on

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਫਿਰ ਤੋਂ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚਲਦੇ ਕੇਂਦਰ ਸਰਕਾਰ ਵੀ ਹਰਕਤ ਵਿੱਚ ਦੁਬਾਰਾ ਆ ਗਈ ਹੈ। ਇਸ ਮੁੱਦੇ ਨੂੰ ਲੈ ਕੇ ਪੀਐਮ ਮੋਦੀ ਅੱਜ 11 ਵਜੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨਗੇ। ਇਸ ਬੈਠਕ ਵਿੱਚ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਨਾਲ ਇਜ਼ਾਫਾ ਹੋਇਆ ਹੈ।

ਮਹਾਰਾਸ਼ਟਰ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਇਕ ਵਾਰ ਫਿਰ ਤੇਜ਼ੀ ਨਾਲ ਵਧ ਰਿਹਾ ਹੈ। ਅਜਿਹੇ ‘ਚ ਮੋਦੀ ਦੀ ਮੁੱਖ ਮੰਤਰੀਆਂ ਨਾਲ ਹੋਣ ਵਾਲੀ ਇਹ ਬੈਠਕ ਅਹਿਮ ਮੰਨੀ ਜਾ ਰਹੀ ਹੈ। ਕੋਰੋਨਾ ਦੇ ਫੈਲਾਅ ਤੋਂ ਇਲਾਵਾ ਪੀਐਮ ਮੋਦੀ ਦੇਸ਼ ‘ਚ ਟੀਕਾਕਰਨ ਸ਼ੁਰੂ ਹੋਣ ਮਗਰੋਂ ਪਹਿਲੀ ਵਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ। ਕਿਹੜੇ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਕੇਸ ਹਨ ਇਸ ਸਬੰਧੀ ਕਦਮ ਚੁੱਕੇ ਜਾ ਸਕਦੇ ਹਨ ਅਤੇ ਉਸ ਤੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
