News

ਪੀਐਮ ਮੋਦੀ ਜੰਮੂ ਕਸ਼ਮੀਰ ’ਚ ਕਰਨਗੇ ਨਵੀਂ ਸਕੀਮ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਜੰਮੂ-ਕਸ਼ਮੀਰ ਵਿੱਚ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਗੇ। ਜੰਮੂ ਕਸ਼ਮੀਰ ਵਿੱਚ ਹੁਣ ਹਰ ਪਰਿਵਾਰ ਨੂੰ ਸਲਾਨਾ ਪੰਜ ਲੱਖ ਰੁਪਏ ਤਕ ਦਾ ਸਿਹਤ ਬੀਮਾ ਕਵਰ ਮਿਲੇਗਾ। ਦੇਸ਼ ਵਿੱਚ ਅਪਣੀ ਤਰ੍ਹਾਂ ਦੀ ਇਸ ਪਹਿਲੀ ਯੋਜਨਾ ਦੇ ਲਾਗੂ ਹੋਣ ਨਾਲ ਜੰਮੂ-ਕਸ਼ਮੀਰ ਦੇ ਸਾਰੇ 1.30 ਕਰੋੜ ਨਾਗਰਿਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ।

Kashmir issue: People request phone connectivity in Jammu's border areas  ahead of Eid, Rakhi - India News

ਜੰਮੂ ਕਨਵੈਸ਼ਨ ਸੈਂਟਰ ਵਿੱਚ ਸਵੇਰੇ 11 ਵਜੇ ਐਲਜੀ ਮਨੋਜ ਸਿਨ੍ਹਾ ਦੀ ਮੌਜੂਦਗੀ ਵਿੱਚ ਪ੍ਰੋਗਰਾਮ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਵਰਚੂਅਲ ਮਾਧਿਅਮ ਜ਼ਰੀਏ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਉਹ ਲੋਕਾਂ ਨੂੰ ਸੰਬੋਧਨ ਕਰਨਗੇ। ਜੰਮੂ ਕਸ਼ਮੀਰ ਦੀ ਆਬਾਦੀ ਕਰੀਬ ਇਕ ਕਰੋੜ ਤੀਹ ਲੱਖ ਹੈ।

ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ ਜੰਮੂ ਕਸ਼ਮੀਰ ਦੇ ਤੀਹ ਲੱਖ ਲੋਕ ਕਵਰ ਹੋਏ ਹਨ। ਇਸ ਤੋਂ ਇਲਾਵਾ ਹੋਰ ਇੱਕ ਕਰੋੜ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਸ ਯੋਜਨਾ ਤਹਿਤ ਰਜਿਸਟਰ ਕਰਵਾ ਚੁੱਕੇ ਲਾਭਪਾਤਰੀਆਂ ਨੂੰ ਗੋਲਡਨ ਕਾਰਡ ਵੰਡੇ ਜਾਣਗੇ।

Click to comment

Leave a Reply

Your email address will not be published. Required fields are marked *

Most Popular

To Top