ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਵਾਪਰੇ ਘਟਨਾਕ੍ਰਮ ਤੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ ਆਇਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਨੂੰ ਮਾੜੀ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਘਟਨਾਕ੍ਰਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਤਾਲਮੇਲ ਦੀ ਕਮੀ ਕਾਰਨ ਵਾਪਰਿਆ ਹੈ।
ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸਿੱਖਾਂ ਨੂੰ ਟਾਰਗੇਟ ਕੀਤਾ ਜਾਣਾ ਗਲਤ ਹੈ। ਨਫ਼ਰਤ ਅਤੇ ਅੱਤਵਾਦ ਤੇ ਕੇਂਦਰ ਸਰਕਾਰ ਨੂੰ ਨਕੇਲ ਕੱਸਣੀ ਚਾਹੀਦੀ ਹੈ। ਨਫ਼ਰਤ ਦੇ ਅੱਤਵਾਦ ਫੈਲਾਉਣ ਵਾਲਿਆਂ ਖਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਜਾਣਬੁੱਝ ਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜੇ ਕਿਸੇ ਇੱਕ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਉਸ ਖਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਇਹ ਵੀ ਇੱਕ ਕਿਸਮ ਦਾ ਅੱਤਵਾਦ ਹੈ ਅਤੇ ਇਸ ਤਰ੍ਹਾਂ ਦਾ ਅੱਤਵਾਦ ਫੈਲਾਉਣ ਵਾਲਿਆਂ ਤੇ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਮਾਮਲਾ ਪੰਜਾਬ ਅਤੇ ਕੇਂਦਰ ਸਰਕਾਰ ਦਾ ਹੈ ਇਸ ਲਈ ਸਿੱਖਾਂ ਖਿਲਾਫ਼ ਸੋਸ਼ਲ ਮੀਡੀਆ ਤੇ ਗਲਤ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
