News

ਪੀਐਮ ਮੋਦੀ ਦੀ ਰੈਲੀ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਪੰਜਾਬ ’ਚ ਹੋ ਸਕਦੀ ਹੈ ਐਂਟਰੀ

ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਪਰ ਉਹਨਾਂ ਦੀ ਵਰਚੁਅਲ ਰੈਲੀ ਰੱਦ ਹੋ ਗਈ। ਹੁਣ ਜਾਣਕਾਰੀ ਇਹ ਮਿਲ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਪੰਜਾਬ ਵਿੱਚ ਪ੍ਰਿਅੰਕਾ ਗਾਂਧੀ ਦੀ ਐਂਟਰੀ ਹੋ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਪ੍ਰਿਅੰਕਾ ਗਾਂਧੀ ਪੰਜਾਬ ਚ ਰੈਲੀਆਂ ਨੂੰ ਸੰਵੋਧਨ ਕਰਨ ਲਈ ਆਵੇਗੀ।

Priyanka Gandhi takes dig at Modi govt over RSS tweet | India News,The  Indian Express

ਜਿਨ੍ਹਾਂ ਵੱਲੋਂ 13 ਫਰਵਰੀ ਨੂੰ ਧੂਰੀ ਅਤੇ ਡੇਰਾਬਸੀ ਤੋਂ ਇਲਾਵਾ ਕੋਟਕਪੂਰਾ ਵਿੱਚ ਚੋਣ ਪ੍ਰਚਾਰ ਕਰਨਗੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਨੇ ਇਸ ਰੈਲੀ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪ੍ਰਿਅੰਕਾ ਗਾਂਧੀ ਤੋਂ ਪਹਿਲਾ ਰਾਹੁਲ ਗਾਂਧੀ ਨੇ 2 ਵਾਰ ਫਿਜ਼ੀਕਲ ਰੈਲੀ ਕੀਤੀ ਸੀ।

ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੀ ਇਕ ਵਾਰ ਵਰਚੁਅਲ ਰੈਲੀ ਕਰਨ ਤੋਂ ਬਾਅਦ ਪੰਜਾਬ ਆ ਰਹੇ ਹਨ। ਇਸ ਦੇ ਤਹਿਤ ਭਾਜਪਾ ਵੱਲੋਂ ਮੋਦੀ ਦੀ ਰੈਲੀ ਲਈ 14 ਤੋਂ 17 ਤਾਰੀਖ਼ ਤੱਕ ਜਲੰਧਰ, ਪਠਾਨਕੋਟ ਅਤੇ ਅਬੋਹਰ ਦਾ ਸ਼ਡਿਊਲ ਫਾਈਨਲ ਕੀਤਾ ਗਿਆ ਹੈ। ਉਚਿਤ ਗੱਲ ਹੈ ਕਿ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਦਿੱਗਜ਼ ਨੇਤਾਵਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਇਸਦੇ ਇਲਾਵਾ ਪੰਜਾਬ ’ਚ ਬਸਪਾ ਮੁੱਖ ਮਾਇਆਵਤੀ ਵੀ ਹਾਲ ਹੀ ‘ਚ ਰੈਲੀ ਕਰਕੇ ਗਏ ਹਨ।

Click to comment

Leave a Reply

Your email address will not be published.

Most Popular

To Top