ਪੀਐਮ ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ

 ਪੀਐਮ ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਰਾਮ ਰਹੀਮ ਨੂੰ ਵੀ ਉਹਨਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਹਿਮਾਚਲ ਪਹੁੰਚ ਰਹੇ ਹਨ। ਹਿਮਾਚਲ ਵਿੱਚ ਵੀ ਰਾਧਾ ਸੁਆਮੀ ਡੇਰਾ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।

ਇਸ ਦੇ ਮੱਦੇਨਜ਼ਰ ਉਹ ਡੇਰਾ ਬਿਆਸ ਪਹੁੰਚ ਰਹੇ ਹਨ ਅਤੇ ਡੇਰਾ ਮੁਖੀ ਨੂੰ ਵੀ ਮਿਲਣਗੇ ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨਾ ਦੀ ਠਾਨ ਲਈ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਫੂਕਣਗੇ। ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੀਰੀ ਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਇਸ ਲਈ ਉਹਨਾਂ ਦਾ ਵਿਰੋਧ ਕੀਤਾ ਜਾਵੇਗਾ।

Leave a Reply

Your email address will not be published.