News

ਪੀਐਮ ਮੋਦੀ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ, ਰੈਲੀ ਹੋਵੇਗੀ ਰੱਦ?

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੇ ਦੌਰੇ ਨੂੰ ਲੈ ਕੇ ਪੰਜਾਬ ਵਿੱਚ ਅੱਜ ਵੱਡੀ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਆਉਣ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ, ਉਹ ਇਸ ਦੌਰੇ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨ, ਮੁਕੇਰੀਆਂ-ਤਲਵਾੜਾ ਰੇਲ ਲਾਈਨ ਦਾ ਗੇਜ ਬਦਲਣ, ਫਿਰੋਜ਼ਪੁਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਸ਼ਾਮਲ ਕਰਨਗੇ।

ਦੋ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਤ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਭਰ ਵਿੱਚ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਵਿੱਚ ਵੀ ਵੱਖ-ਵੱਖ ਰਾਸ਼ਟਰੀ ਰਾਜਮਾਰਗਾਂ ਨੂੰ ਵਿਕਸਤ ਕਰਨ ਲਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ 669 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ 39,500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ।

ਇਸ ਸੜਕ ਦੇ ਬਣਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਤੋਂ ਕਟੜਾ ਦਾ ਸਫਰ ਅੱਧਾ ਸਮਾਂ ਪੂਰਾ ਹੋ ਸਕੇਗਾ। ਪੀਐਮਓ ਨੇ ਕਿਹਾ, “ਇਸ ਨਾਲ ਖੇਤਰ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਪਹਾੜੀ ਸਟੇਸ਼ਨਾਂ ਦੇ ਨਾਲ-ਨਾਲ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਨੂੰ ਵੀ ਆਸਾਨ ਸੰਪਰਕ ਮਿਲੇਗਾ।” 

ਫਿਰੋਜ਼ਪੁਰ ਵਿੱਚ 490 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 100 ਬਿਸਤਰਿਆਂ ਵਾਲੀ ਇਹ ਸੁਵਿਧਾ ਪੀਜੀਆਈ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਦਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਲਗਪਗ 325 ਕਰੋੜ ਰੁਪਏ ਦੀ ਲਾਗਤ ਨਾਲ 100 ਸੀਟਾਂ ਦੀ ਸਮਰੱਥਾ ਵਾਲੇ ਦੋ ਮੈਡੀਕਲ ਕਾਲਜ ਵਿਕਸਤ ਕੀਤੇ ਜਾਣਗੇ। ਫਿਰੋਜ਼ਪੁਰ ‘ਚ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ।

ਕਿਸਾਨ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਫਿਰੋਜ਼ਪੁਰ ਜ਼ੀਰਾ ਰੋਡ, ਹਰੀਕੇ ਹੈੱਡ ਅਤੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਕਈ ਹੋਰ ਸੜਕਾਂ ’ਤੇ ਜਾਮ ਕਰ ਦਿੱਤਾ ਹੈ ਅਤੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਵੱਖ-ਵੱਖ ਰਸਤਿਆਂ ’ਤੇ ਬੈਠੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ ਅਤੇ ਕਿਸਾਨਾਂ ਦੇ ਪਰਚੇ ਰੱਦ ਕੀਤੇ ਜਾਣ। ਇਸ ਦੇ ਨਾਲ ਹੀ MSP ਤੇ ਕਮੇਟੀ ਬਣਾਈ ਜਾਵੇ।

Click to comment

Leave a Reply

Your email address will not be published.

Most Popular

To Top