News

ਪੀਐਮ ਮੋਦੀ ਨੇ ਅਪਣੇ ਸੰਬੋਧਨ ’ਚ ਕੀਤੇ ਵੱਡੇ ਵੱਡੇ ਦਾਅਵੇ, ਦੇਖੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨੇ ਅੱਜ ਪੂਰੇ ਦੇਸ਼ ਨੂੰ ਸੰਬੋਧਨ ਕੀਤਾ ਹੈ। ਉੱਥੇ ਹੀ ਉਹਨਾਂ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਬਟਨ ਦੱਬ ਕੇ ਜਾਰੀ ਕਰ ਦਿੱਤੀ। ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨ ਲਾਭਾਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 18,000 ਕਰੋੜ ਰੁਪਏ ਤੁਰੰਤ ਟ੍ਰਾਂਸਫਰ ਹੋ ਗਏ।

ਉਹਨਾਂ ਨੇ ਛੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਸੀ। ਅਰੁਣਾਚਲ ਪ੍ਰਦੇਸ਼ ਦੇ ਕਿਸਾਨ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੁਝ ਲੋਕ ਅਜਿਹਾ ਭਰਮ ਫੈਲਾ ਰਹੇ ਹਨ ਕਿ ਤੁਹਾਡੀ ਫ਼ਸਲ ਦਾ ਕੋਈ ਕੰਟਰੈਕਟ ਕਰੇਗਾ, ਤਾਂ ਜ਼ਮੀਨ ਵੀ ਚਲੀ ਜਾਵੇਗੀ, ਇੰਨਾ ਝੂਠ ਬੋਲ ਰਹੇ ਹਾਂ।

ਮੋਦੀ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੋਈ ਖ਼ਤਰਾ ਨਹੀਂ ਹੈ। ਘੱਟੋ-ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਇੱਥੇ ਫ਼ੋਟੋਆਂ ਖਿਚਵਾਉਣ ਦੇ ਪ੍ਰੋਗਰਾਮ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਕੇਰਲ ’ਚ ਅੰਦੋਲਨ ਕਰ ਕੇ ਉੱਥੇ APMC ਚਾਲੂ ਕਰਵਾਓ।

‘ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਤੁਹਾਡੇ ਕੋਲ ਸਮਾਂ ਹੈ। ਤੁਹਾਡੀਆਂ ਦੋਗਲੀਆਂ ਨੀਤੀਆਂ ਹਨ।’ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਜੀਵਨ ਵਿੱਚ ਖ਼ੁਸ਼ੀ, ਸਾਡੇ ਸਭਨਾਂ ਦੇ ਜੀਵਨ ਵਿੱਚ ਖ਼ੁਸ਼ੀ ਵਧਾ ਦਿੰਦੀ ਹੈ।

ਉਨ੍ਹਾਂ ਕਿਹਾ, ‘ਮੈਨੂੰ ਅੱਜ ਇਸ ਗੱਲ ਦਾ ਅਫ਼ਸੋਸ ਹੈ ਕਿ ਪੱਛਮੀ ਬੰਗਾਲ ਦੇ 70 ਲੱਖ ਤੋਂ ਵੱਧ ਕਿਸਾਨ ਭਰਾਵਾਂ-ਭੈਣਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਬੰਗਾਲ ਦੇ 23 ਲੱਖ ਤੋਂ ਵੱਧ ਕਿਸਾਨ ਇਸ ਯੋਜਨਾ ਲੈਣ ਲਈ ਆਨਲਾਈਨ ਅਰਜ਼ੀ ਦੇ ਚੁੱਕੇ ਹਨ।’

Click to comment

Leave a Reply

Your email address will not be published. Required fields are marked *

Most Popular

To Top