News

ਪੀਐਮ ਮੋਦੀ ਨੇ ਦੇਸ਼ ਨਾਲ ਕੀਤੀ ਮਨ ਕੀ ਬਾਤ, ਮਿਲਖਾ ਸਿੰਘ ਦਾ ਵੀ ਕੀਤਾ ਜ਼ਿਕਰ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਲੋਕਾਂ ਨਾਲ ‘ਮਨ ਕੀ ਬਾਤ’ ਕੀਤੀ। ਮੋਦੀ ਨੇ ਕੋਰੋਨਾ ਟੀਕਾਕਰਨ ਲਈ ਲੋਕਾਂ ਨੂੰ ਜਾਗਰੂਕ ਰਹਿਣ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਦਾ ਮਨੋਬਲ ਵਧਾਇਆ। ਉਹਨਾਂ ਨੇ ਮਰਹੂਮ ਉਡਣੇ ਸਿੱਖ ਮਿਲਖਾ ਸਿੰਘ ਨੂੰ ਵੀ ਯਾਦ ਕੀਤਾ। ਉਹਨਾਂ ਕਿਹਾ ਕਿ ਕੋਰੋਨਾ ਖਿਲਾਫ਼ ਸਾਡੇ ਦੇਸ਼ ਵਾਸੀਆਂ ਦੀ ਲੜਾਈ ਚਲ ਰਹੀ ਹੈ, ਪਰ ਇਸ ਲੜਾਈ ਵਿੱਚ ਮਿਲ ਕੇ ਅਸੀਂ ਕਈ ਅਸਾਧਾਰਨ ਮੀਲ ਪੱਥਰ ਵੀ ਹਾਸਲ ਕਰ ਰਹੇ ਹਾਂ।

PM Modi Mann Ki Baat Highlights: 'Nation was shocked to witness insult of  tricolour on R-day,' says PM Modi | India News,The Indian Express

ਕੁਝ ਦਿਨ ਪਹਿਲਾਂ ਸਾਡੇ ਦੇਸ਼ ਨੇ ਇੱਕ ਬੇਮਿਸਾਲ ਕੰਮ ਕੀਤਾ ਹੈ। ਟੀਕਾ ਮੁਹਿੰਮ ਦਾ ਅਗਲਾ ਪੜਾਅ 21 ਜੂਨ ਨੂੰ ਸ਼ੁਰੂ ਹੋਇਆ ਸੀ ਤੇ ਉਸੇ ਦਿਨ ਦੇਸ਼ ਦੇ 86 ਲੱਖ ਤੋਂ ਵੱਧ ਲੋਕਾਂ ਨੂੰ ਮੁਫ਼ਤ ਟੀਕਾ ਮੁਹੱਈਆ ਕਰਵਾਉਣ ਦਾ ਰਿਕਾਰਡ ਵੀ ਬਣਾਇਆ ਗਿਆ ਸੀ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 78ਵੇਂ ਐਪੀਸੋਡ ਨੂੰ ਸੰਬੋਧਨ ਕੀਤਾ।

ਸ਼ਨੀਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਦਾ ਪੁਰਾਣਾ ਐਪੀਸੋਡ ਵੀ ਸਾਂਝਾ ਕੀਤਾ, ਜਿਸ ਵਿੱਚ ਨਸ਼ਾਖੋਰੀ ਤੇ ਇਸ਼ਤਿਹਾਰਬਾਜ਼ੀ ਵਿਰੁੱਧ ਅੰਤਰਰਾਸ਼ਟਰੀ ਦਿਵਸ ‘ਤੇ ਨਸ਼ਿਆਂ ਦੇ ਖ਼ਤਰੇ ਨੂੰ ਦੂਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਸੀ। ਪੀਐਮ ਮੋਦੀ ਨੇ ਟਵੀਟ ਕੀਤਾ, “ਆਓ ਅਸੀਂ ਨਸ਼ਾ ਮੁਕਤ ਭਾਰਤ ਦੇ ਸੁਫ਼ਨੇ ਨੂੰ ਸਾਕਾਰ ਕਰਨ ਅਤੇ ਸਹੀ ਜਾਣਕਾਰੀ ਸਾਂਝੀ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਈਏ।

ਯਾਦ ਰੱਖੋ, ਨਸ਼ਾ ਨਾ ਤਾਂ ਚੰਗੀ ਚੀਜ਼ ਹੈ ਤੇ ਨਾ ਹੀ ਕੋਈ ਸਟਾਈਲ।” ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਵੀ ‘ਮਨ ਕੀ ਬਾਤ’ ਬਾਰੇ ਟਵੀਟ ਕਰਕੇ ਕਿਹਾ ਸੀ ਕਿ ਰੇਡੀਓ ਪ੍ਰੋਗਰਾਮ ਹਰ ਘਰ ਵਿੱਚ ਸੁਣਿਆ ਜਾਵੇਗਾ ਤੇ ਸਾਰੇ ਪਾਰਟੀ ਵਰਕਰਾਂ ਨੂੰ ਇਸ ਨੂੰ ਸੁਣਨ ਦੀ ਅਪੀਲ ਕੀਤੀ। ਨੱਡਾ ਨੇ ਟਵੀਟ ਕੀਤਾ, “ਮੈਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਸ਼ਹੂਰ ‘ਮਨ ਕੀ ਬਾਤ’ ਦੇ ਹਵਾਲੇ ਨਾਲ ਕਈ ਚਿੱਠੀਆਂ ਮਿਲਦੀਆਂ ਰਹਿੰਦੀਆਂ ਹਨ। ‘ਮਨ ਕੀ ਬਾਤ’ ਘਰ-ਘਰ ਸੁਣਾਈ ਦਿੰਦੀ ਹੈ, ਜਿਵੇਂ ਘਰ ਦੇ ਬਜ਼ੁਰਗਾਂ ਨਾਲ ਹਲਕੀ ਗੱਲਬਾਤ ਹੁੰਦੀ ਹੈ।  

Click to comment

Leave a Reply

Your email address will not be published. Required fields are marked *

Most Popular

To Top