ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ, ਚੋਣਾਂ ਦੇ ਤੀਜੇ ਪੜਾਅ ਅਤੇ ਯੂਪੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ।
ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖ਼ਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।
— Narendra Modi (@narendramodi) February 20, 2022
ਮੈਂ ਅੱਜ ਵੋਟ ਪਾਉਣ ਵਾਲੇ ਹਰ ਕਿਸੇ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦਾ ਸੱਦਾ ਦਿੰਦਾ ਹਾਂ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵਾਲੇ ਵੋਟਰਾਂ ਨੂੰ।
The Punjab elections and the third phase of the UP elections are being held today. I call upon all those voting today to do so in large numbers, particularly the youth as well as first time voters.
— Narendra Modi (@narendramodi) February 20, 2022
ਉਹਨਾਂ ਇੱਕ ਹੋਰ ਟਵੀਟ ਕਰਦਿਆਂ ਕਿਹਾ ਕਿ, ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖ਼ਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।
